ਮੋਗਾ (ਕਸ਼ਿਸ਼) : ਮੋਗਾ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਕੜਾਹੇ ਵਾਲਾ ਅਧੀਨ ਪੈਂਦੇ ਪਿੰਡ ਸ਼ਾਦੀ ਵਾਲਾ ਵਿਖੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਉਦੋਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੀ ਬੀਬੀ ਜਸਵੀਰ ਕੌਰ ਨੂੰ ਇਹ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੋਲ ਏਜੰਟ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਪੋਲਿੰਗ ਬੂਥ ਦੇ ਅੰਦਰ ਬੈਠਣ ਨਹੀਂ ਦਿੱਤਾ ਜਾ ਰਿਹਾ। ਇਸ ਮਗਰੋਂ ਮੌਕੇ 'ਤੇ ਪੁੱਜੇ ਉਮੀਦਵਾਰ ਦੇ ਪਤੀ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਵਾਜ ਸਿੰਘ ਭੂਲਿਆ ਨੇ ਦੋਸ਼ ਲਗਾਇਆ ਕਿ ਸਰਕਾਰੀ ਸ਼ਹਿ 'ਤੇ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਉਨ੍ਹਾਂ ਇਸ ਸਬੰਧੀ ਮੌਕੇ 'ਤੇ ਹੀ ਜ਼ਿਲਾ ਰਿਟਰਨਿੰਗ ਅਫਸਰ ਨੂੰ ਸੂਚਿਤ ਕੀਤਾ। ਜ਼ਿਲਾ ਰਿਟਰਨਿੰਗ ਅਫਸਰ ਬਲਜਿੰਦਰ ਸਿੰਘ ਨੇ ਹੁਕਮ ਦਿੱਤੇ ਕਿ ਪੋਲਿੰਗ ਏਜੰਟ ਨੂੰ ਬੈਠਣ ਦਿੱਤਾ ਜਾਵੇ। ਇਸ ਮਗਰੋਂ ਮਾਮਲਾ ਸ਼ਾਂਤ ਹੋਇਆ। ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀ ਦਾ ਕਹਿਣਾ ਸੀ ਕਿ ਦੋ ਦਿਨਾਂ ਤੋਂ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਮਾਮਲਾ ਸ਼ਾਂਤ ਕਰਵਾ ਦਿੱਤਾ ਹੈ ਅਤੇ ਹੁਣ ਚੋਣ ਪ੍ਰਕਿਰਿਆ ਸਹੀ ਚੱਲ ਰਹੀ ਹੈ।
ਪਠਾਨਕੋਟ ਜ਼ਿਲ੍ਹੇ 'ਚ 55 ਫੀਸਦੀ ਪੋਲਿੰਗ, ਠੰਡ ਦੇ ਬਾਵਜੂਦ ਦਿੱਖਿਆ ਵੋਟਰਾਂ ਦਾ ਉਤਸ਼ਾਹ
NEXT STORY