ਮੋਗਾ (ਕਸ਼ਿਸ਼ ਸਿੰਗਲਾ) : ਭੀੜ ਭਾੜ ਵਾਲੇ ਇਲਾਕੇ ਵਿਚ ਬਣੇ ਕਬਾੜੀਆ ਬਾਜ਼ਾਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੇ ਇਕ ਦੁਕਾਨ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਮੌਕੇ 'ਤੇ ਪਹੁੰਚੀ 3 ਫਾਇਰ ਬ੍ਰਿਗੇਡ ਦੀਆਂ ਗੱਡਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਜਿਸ ਦੁਕਾਨ ਵਿਚ ਅੱਗ ਲੱਗੀ ਹੈ, ਉਹ ਟਾਇਰਾਂ ਦੀ ਦੁਕਾਨ ਹੈ। ਅੱਗ ਤੇਜ਼ੀ ਨਾਲ ਟਾਇਰਾਂ ਨੂੰ ਲੱਗ ਗਈ, ਜਿਸ ਕਾਰਣ ਅੱਗ 'ਤੇ ਕਾਬੂ ਪਾਉਣ ਵਿਚ ਭਾਰੀ ਮੁਸ਼ੱਕਤ ਕਰਨੀ ਪਈ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੁਲਸ ਅਧਿਕਾਰੀਆਂ ਵੱਲੋਂ ਕਈ ਵਾਰ ਇਸ ਬਾਜ਼ਾਰ ਨੂੰ ਖਾਲੀ ਕਰਵਾਇਆ ਗਿਆ ਹੈ ਪਰ ਲੋਕਾਂ ਵੱਲੋਂ ਦੁਬਾਰਾ ਆਪਣਾ ਸਮਾਨ ਦੁਕਾਨਾਂ ਅੱਗੇ ਲਗਾਇਆ ਜਾਂਦਾ ਰਿਹਾ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਕਾਰਣ ਹੋਏ ਨੁਕਸਾਨ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ।
ਹੜ੍ਹਾਂ ਦੀ ਮਾਰ ਹੇਠ ਪੰਜਾਬ, ਬਿਆਸ ਦਰਿਆ ਦਾ ਨਰੀਖਣ ਕਰਨ ਪਹੁੰਚੇ CM ਮਾਨ
NEXT STORY