ਮੋਗਾ (ਸੰਜੀਵ) - ਪੰਜਾਬ 'ਚ ਸ਼ਰੇਆਮ ਫਾਇਰਿੰਗ ਹੋਣ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਮਾੜੀ ਮੁਸਤਫਾ ਦਾ ਸਾਹਮਣੇ ਆਇਆ ਹੈ, ਜਿਥੇ ਬੀਤੀ ਸ਼ਾਮ 3 ਮੋਟਰਸਾਈਕਲ ਸਵਾਰਾਂ ਨੇ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਦੇ ਹੋਏ ਘਰ ਦੇ ਅੰਨੇ੍ਵਾਹ ਫਾਇਰਿੰਗ ਕਰ ਦਿੱਤੀ। 3 ਗੋਲੀਆਂ ਲੱਗਣ ਕਾਰਨ ਨੌਜਵਾਨ ਚਮਕੌਰ ਸਿੰਘ ਅਤੇ 2 ਗੋਲੀਆਂ ਲੱਗਣ ਕਾਰਨ ਕੁਲਵਿੰਦਰ ਕੌਰ ਪਤਨੀ ਗੁਰਜੰਟ ਸਿੰਘ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਤ ਨਾਜ਼ੁਕ ਹੋਣ ਕਾਰਨ ਦੋਵਾਂ ਨੂੰ ਅੱਜ ਮੋਗਾ ਤੋਂ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਦੇ ਡਾਕਟਰਾਂ ਨੇ ਦੱਸਿਆ ਕਿ ਦੋਵਾਂ ਦੀ ਨਾਜ਼ੁਕ ਹਾਲਤ ਹੈ, ਜਿਸ ਕਾਰਨ ਉਨ੍ਹਾਂ ਦਾ ਆਪਰੇਸ਼ਨ ਕਰਨਾ ਪਵੇਗਾ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦੇ ਹੱਥ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ਼ ਲੱਗੀ ਹੈ, ਜਿਸ ’ਚ 3 ਮੋਟਰਸਾਈਕਲਾਂ 'ਤੇ ਸਵਾਰ ਕਰੀਬ 8 ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਜਾਂਦੇ ਵਿਖਾਈ ਦੇ ਰਹੇ ਹਨ। ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਜ਼ਖ਼ਮੀ ਚਮਕੌਰ ਸਿੰਘ ਪੁੱਤਰ ਸੇਵਕ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਉਸ ’ਤੇ ਅਦਾਲਤ 'ਚ ਹਮਲਾ ਹੋਇਆ ਸੀ।
ਗੋਲਡ ਲੋਨ ਦੇਣ ਵਾਲੇ ਬੈਂਕ ਨਾਲ ਠੱਗੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼
NEXT STORY