ਮੋਗਾ : ਮੋਗਾ ਵਿਚ ਲੁਟੇਰਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਹੁਣ ਉਹ ਚਿੱਟੇ ਦਿਨ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਵੀ ਨਹੀਂ ਡਰਦੇ। ਤਾਜ਼ਾ ਮਾਮਲਾ ਪਿੰਡ ਲੰਗਿਆਣਾ ਦਾ ਸਾਹਮਣੇ ਆਇਆ ਹੈ, ਜਿੱਥੇ ਅੱਜ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੀ ਬਜ਼ੁਰਗ ਔਰਤ ਨੂੰ ਲੁਟੇਰਿਆਂ ਨੇ ਸ਼ਰਆਮ ਆਪਣਾ ਸ਼ਿਕਾਰ ਬਣਾਇਆ। ਦੋ ਨੌਜਵਾਨ ਮਹਿਲਾ ਦੀ ਕੰਨ ਵਿਚੋਂ ਬਾਲੀਆਂ ਲਾਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਜ਼ਮੀਨਾਂ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੈਬਨਿਟ ਦੀ ਲੱਗੀ ਮੋਹਰ
ਲੁੱਟ ਦੀ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਸ਼ਰੇਆਮ ਨਜ਼ਰ ਆ ਰਿਹਾ ਹੈ ਕਿ ਕਿਵੇਂ ਇਕ ਨੌਜਵਾਨ ਮੋਟਰਸਾਈਕਲ ਸਟਾਰਟ ਕਰਕੇ ਖੜਾ ਰਹਿੰਦਾ ਹੈ ਅਤੇ ਦੂਸਰਾ ਨੌਜਵਾਨ ਬਜ਼ੁਰਗ ਮਹਿਲਾ ਤੇ ਕੰਨਾਂ ਵਿਚੋਂ ਬਾਲੀਆਂ ਖਿੱਚ ਕੇ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਵੱਲੋਂ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਅੰਮ੍ਰਿਤਪਾਲ ਮਹਿਰੋਂ ਅਜੇ ਵੀ ਫ਼ਰਾਰ
NEXT STORY