ਮੋਗਾ (ਗੋਪੀ ਰਾਊਕੇ): ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖ਼ੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ 'ਚ ਨਿੱਤਰੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬੀਬੀ ਮਹਿੰਦਰ ਕੌਰ ਨੂੰ ਟਵੀਟ ਕਰ ਕੇ ਮਾੜੇ ਬੋਲ ਬੋਲਣ ਵਾਲੀ ਅਦਾਕਾਰਾ ਕੰਗਣਾ ਰਣੌਤ ਦੇ ਟਵੀਟ ਕਰ ਕੇ ਪੂਰੇ ਦੇਸ਼ ਦੇ ਕਿਸਾਨਾਂ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਮਾਲਵਾ ਖਿੱਤੇ ਦੇ ਮੋਗਾ ਸ਼ਹਿਰ ਨਾਲ ਸਬੰਧਿਤ ਐਡਵੋਕੇਟ ਤੇ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਰਾਜਪਾਲ ਸ਼ਰਮਾ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ 7 ਦਿਨਾਂ 'ਚ ਮੁਆਫ਼ੀ ਨਾ ਮੰਗਣ 'ਤੇ ਕਾਨੂੰਨੀ ਕਰਵਾਈ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਜ਼ਿੰਦਗੀ ਦੇ ਆਖਰੀ ਮੋੜ 'ਤੇ ਖੜ੍ਹੀ ਬਿਰਧ ਮਾਤਾ ਮਹਿੰਦਰ ਕੌਰ ਨੂੰ ਟਵੀਟ ਕਰ ਕੇ ਕੰਗਨਾ ਨੇ ਕਿਸਾਨ ਅੰਦੋਲਨ ਵਿਚ 100 ਰੁਪਏ ਭਾੜਾ ਲੈ ਕੇ ਕੁੱਦਣ ਵਾਲੀ ਔਰਤ ਦੱਸਿਆ ਸੀ।
ਇਹ ਵੀ ਪੜ੍ਹੋ : ਮੌਤ ਤੋਂ ਪਹਿਲਾਂ ਲਈ ਜ਼ਿੰਦਗੀ ਦੀ ਆਖ਼ਰੀ ਸੈਲਫ਼ੀ, ਡਿਲਿਵਰੀ ਵਾਲੇ ਦਿਨ ਹੋਇਆ ਪੋਸਟਮਾਰਟਮ
ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਰਹੀ ਹੈ ਕੰਗਣਾ
ਮੋਗਾ ਜ਼ਿਲ੍ਹੇ ਦੇ ਪਿੰਡ ਮੱਦੋਕੇ ਦੇ ਸਮਾਜਿਕ ਸਾਰੋਕਾਰਾਂ ਨਾਲ ਜੁੜੇ ਨੌਜਵਾਨ ਦੀਦਾਰ ਸਿੰਘ ਮੱਦੋਕੇ ਵਲੋਂ ਐਡਵੋਕੇਟ ਰਾਜਪਾਲ ਸ਼ਰਮਾ ਰਾਹੀਂ ਭੇਜੇ ਇਸ ਨੋਟਿਸ 'ਚ ਕਿਹਾ ਹੈ ਕਿ ਅਦਾਕਾਰਾ ਰਣੌਤ ਨੇ ਆਪਣੇ ਹੱਕਾਂ ਦੀ ਪੂਰਤੀ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਕਥਿਤ ਤੌਰ 'ਤੇ ਜਾਣ ਬੁੱਝ ਕੇ ਬਦਨਾਮ ਕਰਨ ਲਈ ਅਜਿਹਾ ਟਵੀਟ ਕੀਤਾ ਗਿਆ ਹੈ। ਐਡਵੋਕੇਟ ਰਾਜਪਾਲ ਸ਼ਰਮਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ 7 ਦਿਨਾਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਿਸਾਨੀ ਕਿੱਤੇ ਨਾਲ ਸਿੱਧੇ ਤੌਰ 'ਤੇ ਜੁੜੀ ਮਹਿੰਦਰ ਕੌਰ ਨੇ ਖ਼ੁਦ ਆਪਣੇ ਹੱਥੀ ਵਾਢੀ ਮੌਕੇ ਦਾਤੀ ਤਾਂ ਚਲਾਈ ਹੀ ਹੈ ਸਗੋਂ ਬਠਿੰਡੇ ਦੇ ਰੇਤਲੇ ਟਿੱਬਿਆਂ 'ਚ ਆਪਣੀਆਂ ਜ਼ਮੀਨਾਂ ਪੱਧਰੀਆਂ ਕਰਨ ਲਈ ਕੰਮ ਕੀਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ
ਕੰਗਣਾ ਰਣੌਤ ਵਲੋਂ ਕਿਸਾਨ ਬੀਬੀ ਬਾਰੇ ਕੀਤੀ ਗਈ ਗਲਤ ਟਿੱਪਣੀ ਖ਼ਿਲਾਫ਼ ਲਗਾਤਾਰ ਵਿਰੋਧ ਹੋ ਰਿਹਾ ਹੈ, ਇਸ ਬਾਰੇ ਤੁਸੀਂ ਵੀ ਕਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੌਮਾਂਤਰੀ ਪੱਧਰ ’ਤੇ ਮਿਲੇ ਸਾਥ ਨੇ ਵਧਾਏ ਕਿਸਾਨ ਅੰਦੋਲਨ ਦੇ ਹੌਂਸਲੇ, ਕੈਨੇਡਾ 'ਚ ਰੈਲੀਆਂ
NEXT STORY