ਮੋਗਾ (ਆਜ਼ਾਦ): ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਸਬੰਧੀ ਹੋਏ ਲੜਾਈ ਝਗੜੇ ਵਿਚ ਪ੍ਰਭਜੋਤ ਸਿੰਘ (17) ਨਿਵਾਸੀ ਪਿੰਡ ਮੰਗੇਵਾਲਾ ਦੀ ਕੁਝ ਵਿਅਕਤੀਆਂ ਵੱਲੋਂ ਕੁੱਟ-ਮਾਰ ਕਰ ਕੇ ਬੇਰਿਹਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਮੋਗਾ ਵੱਲੋਂ ਮ੍ਰਿਤਕ ਦੇ ਪਿਤਾ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦੋਸ਼ੀਆਂ ਹਰਮੇਲ ਸਿੰਘ ਉਰਫ ਮੇਲਾ, ਗੁਰਤੇਜ ਸਿੰਘ ਉਰਫ਼ ਤੇਜੀ, ਹਰਪ੍ਰੀਤ ਸਿੰਘ ਸਾਰੇ ਨਿਵਾਸੀ ਪਿੰਡ ਮੰਗੇਵਾਲਾ ਖ਼ਿਲਾਫ਼ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ- ਸਰਕਾਰ ਆਉਣ 'ਤੇ ਦੇਵਾਂਗੇ 3 ਰੁਪਏ ਪ੍ਰਤੀ ਯੂਨਿਟ ਬਿਜਲੀ
ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੇ ਮੁੱਖ ਅਫਸਰ ਕਸ਼ਮੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਇਕਬਾਲ ਸਿੰਘ ਨੇ ਕਿਹਾ ਕਿ ਉਸ ਦੀ ਭਰਜਾਈ ਕੁਲਦੀਪ ਕੌਰ ਨੇ ਦੋਸ਼ੀਆਂ ਨੂੰ ਪੈਸੇ ਉਧਾਰ ਦਿੱਤੇ ਸਨ, ਜਦ ਉਹ ਬੀਤੀ 4 ਅਗਸਤ ਦੀ ਸ਼ਾਮ ਨੂੰ ਆਪਣੇ ਪੈਸੇ ਮੰਗਣ ਲਈ ਉਨ੍ਹਾਂ ਦੇ ਘਰ ਗਈ ਤਾਂ ਦੋਸ਼ੀਆਂ ਨੇ ਉਸ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ, ਰੌਲਾ ਸੁਣ ਕੇ ਮੇਰੀ ਪਤਨੀ ਸ਼ਿੰਦਰ ਕੌਰ ਅਤੇ ਪੁੱਤਰ ਪ੍ਰਭਜੋਤ ਸਿੰਘ ਆਪਣੀ ਚਾਚੀ ਨੂੰ ਛਡਾਉਣ ਲਈ ਗਿਆ ਤਾਂ ਉਨ੍ਹਾਂ ਮੇਰੀ ਪਤਨੀ ਅਤੇ ਪੁੱਤਰ ਦੀ ਵੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੇਰੇ ਪੁੱਤਰ ਦੇ ਸਿਰ ਵਿਚ ਲੋਹੇ ਦੀ ਪਾਈਪ ਮਾਰੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਡੀ. ਐੱਮ. ਸੀ. ਲੁਧਿਆਣਾ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਿਆਸੀ ਦਲਾਂ ਨਾਲ ਸਮਝੌਤੇ ਦੀਆਂ ਖ਼ਬਰਾਂ ਦਰਮਿਆਨ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ
ਉਸ ਨੇ ਕਿਹਾ ਕਿ ਪੈਸਿਆਂ ਨੂੰ ਲੈ ਕੇ ਉਕਤ ਝਗੜਾ ਹੋਇਆ ਸੀ। ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨਾਬਾਲਗ ਪ੍ਰਭਜੋਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਨ੍ਹਾਂ ਦੇ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ਦੀ ਪਾਰਟੀ ਦੇਣੀ ਪਈ ਮਹਿੰਗੀ, ਤਕਰਾਰ ਤੋਂ ਬਾਅਦ ਫੌਜੀ ਦੋਸਤ ਦਾ ਕਤਲ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਗਣਿਤ ਵਿਸ਼ੇ ਦੇ ਅਧਿਆਪਕਾਂ ਦੀ ਟ੍ਰੇਨਿੰਗ 9 ਅਗਸਤ ਤੋਂ
NEXT STORY