ਮੋਗਾ (ਕਸ਼ਿਸ਼) : ਮੋਗਾ 'ਚ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਗੱਲ ਇਥੋਂ ਤੱਕ ਵੱਧ ਗਈ ਕਿ ਪਟਾਕਿਆਂ ਪਿੱਛੇ ਗੋਲੀ ਤੱਕ ਚੱਲ ਗਈ। ਦਰਅਸਲ ਮੋਗਾ ਵਿਚ ਸੋਮਵਾਰ ਰਾਤ ਕਰੀਬ 11:30 ਵਜੇ ਪਟਾਕੇ ਚਲਾਉਣ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਦੇਖਦੇ ਹੀ ਦੇਖਦੇ ਖੂਨੀ ਟਕਰਾਅ ਵਿਚ ਬਦਲ ਗਿਆ। ਇਸ ਦੌਰਾਨ ਫਾਇਰਿੰਗ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ, ਗੁਆਂਢ ਵਿਚ ਰਹਿੰਦੇ ਕੁਝ ਨੌਜਵਾਨਾਂ ਵੱਲੋਂ ਦੇਰ ਰਾਤ ਤੱਕ ਪਟਾਕੇ ਚਲਾਉਣ ਨੂੰ ਲੈ ਕੇ ਪਹਿਲਾਂ ਗਾਲੀ-ਗਲੋਚ ਕੀਤੀ ਗਈ। ਪਰਿਵਾਰ ਨੇ ਦੋਸ਼ ਲਾਏ ਹਨ ਕਿ ਇਸ ਤੋਂ ਬਾਅਦ ਜਦੋਂ ਹੈਪੀ ਆਪਣੇ ਦੋਸਤਾਂ ਨੂੰ ਘਰ ਛੱਡਣ ਜਾ ਰਿਹਾ ਸੀ ਤਾਂ ਉਸਦੇ ਹੀ ਗੁਆਂਢ ਵਿਚ ਰਹਿੰਦੇ ਕੁਝ ਨੌਜਵਾਨਾਂ ਵਲੋਂ ਹੈਪੀ ਦਾ ਪਿੱਛਾ ਕਰਦਿਆਂ 10 ਤੋਂ 12 ਜਣਿਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਉਸ ’ਤੇ ਫਾਇਰਿੰਗ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਚੋਣਾਂ ਲਈ ਰਿਟਰਨਿੰਗ ਅਫਸਰ ਨਿਯੁਕਤ, ਜਾਰੀ ਹੋਣ ਜਾ ਰਹੀ ਨੋਟੀਫਿਕੇਸ਼ਨ, ਪਟਿਆਲਾ 'ਚ ਪੈਣਗੀਆਂ ਵੋਟਾਂ
ਗੋਲੀ ਲੱਗਣ ਕਾਰਣ ਜ਼ਖਮੀ ਹੋਏ ਹੈਪੀ ਅਰੋੜਾ ਨੂੰ ਪਹਿਲਾਂ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਵੱਲੋਂ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਾਂਡਾ ਨੇੜੇ ਵੱਡਾ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਟੇਰਿਆਂ ਦੇ ਨਿਸ਼ਾਨੇ 'ਤੇ ਪ੍ਰੈੱਸ ਮੁਲਾਜ਼ਮ! ਕੁੱਝ ਘੰਟਿਆਂ ਵਿਚ ਹੀ 2 ਜਗ੍ਹਾ 'ਤੇ ਵਾਪਰੀਆਂ ਲੁੱਟ ਦੀਆਂ ਘਟਨਾਵਾਂ
NEXT STORY