ਮੋਗਾ (ਵਿਪਨ) - ਪੰਜਾਬ ਸਰਕਾਰ ਨੇ ਨਸ਼ੇ ਦੀ ਹੋ ਰਹੀ ਵਿਕਰੀ 'ਤੇ ਰੋਕ ਲਗਾਉਣ ਲਈ ਪੰਜਾਬ ਪੁਲਸ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਹਦਾਇਤਾਂ ਦੇ ਚੱਲਦਿਆਂ ਮੋਗਾ ਜ਼ਿਲੇ 'ਚ ਹੋ ਰਹੀ ਨਸ਼ੇ ਦੀ ਵਿਕਰੀ 'ਤੇ ਰੋਕ ਲਗਾਉਣ ਲਈ ਮੋਗਾ ਪੁਲਸ ਨੇ ਭਾਰੀ ਮਾਤਰਾ 'ਚ ਇਕੱਠੇ ਹੋ ਕੇ ਸ਼ਹਿਰ ਦੀ ਇੰਦਰਾ ਕਲੋਨੀ ਅਤੇ ਰੇਗਰ ਬਸਤੀ 'ਚ ਅਚਨਚੇਤ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਪੁਲਸ ਨੇ 100 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਪਰ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿੱਟੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 80 ਦੇ ਕਰੀਬ ਪੁਲਸ ਅਧਿਕਾਰੀਆਂ ਨੂੰ ਲੈ ਕੇ ਰੇਗਰ ਬਸਤੀ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੇ ਘਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਬਹੁਤ ਸਾਰੇ ਲੋਕ ਆਪੋ-ਆਪਣੇ ਘਰਾਂ 'ਚ ਮੌਜੂਦ ਨਹੀਂ ਸਨ।
ਉਨਾਵ ਜਬਰ-ਜ਼ਨਾਹ ਮਾਮਲੇ 'ਤੇ ਕੈਪਟਨ ਨੇ ਕੀਤਾ ਤਿੱਖਾ ਹਮਲਾ
NEXT STORY