ਮੋਗਾ (ਵਿਪਨ)—ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਇਕ ਹਰਿਆਣਾ ਨੰਬਰ ਆਈ. 20 ਕਾਰ 'ਚੋਂ ਪੰਜ ਪਿਸਤੌਲ 32 ਬੋਰ ਅਤੇ 7 ਜ਼ਿੰਦਾ ਕਾਰਤੂਸ ਦੇ ਨਾਲ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ 'ਚ ਮੋਗਾ ਦੇ ਐੱਸ.ਪੀ.ਡੀ. ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਸ਼ੱਕੀ ਲੋਕਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਬੱਸ ਸਟੈਂਡ ਜਵਾਹਰ ਸਿੰਘ ਵਾਲਾ 'ਤੇ ਪਹਿਲਾਂ ਤੋਂ ਮੌਜੂਦ ਪੁਲਸ ਫੋਰਸ ਨੂੰ ਜਦੋਂ ਸੂਚਨਾ ਮਿਲੀ ਕਿ ਇਕ ਆਈ 20 ਕਾਰ 'ਚ ਤਿੰਨ ਵਿਅਕਤੀ ਖੜ੍ਹੇ ਹਨ, ਜਿਨ੍ਹਾਂ ਦੇ ਕੋਲ ਅਸਲਾ ਹੈ ਅਤੇ ਅਸਲੇ ਦੀ ਨੌਕ 'ਤੇ ਇਕ ਕਾਰ ਸਵਾਰ ਨੂੰ ਲੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕਾਰ ਸਵਾਰ ਮੌਕੇ 'ਤੇ ਆਪਣੀ ਕਾਰ ਭਜਾ ਕੇ ਲੈ ਗਿਆ।
ਮੁਖਬਰ ਨੇ ਦੱਸਿਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ, ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਨਿਹਾਲ ਸਿੰਘ ਵਾਲਾ ਦੇ ਐੱਸ.ਐੱਚ.ਓ. ਜਸਵੰਤ ਸਿੰਘ ਨੇ ਉੱਥੇ ਪਹੁੰਚ ਕੇ ਹਰਿਆਣਾ ਨੰਬਰ ਦੀ ਇਕ ਕਾਰ ਨੂੰ ਕਾਬੂ ਕੀਤਾ, ਹਾਲਾਂਕਿ ਪੁਲਸ ਪਾਰਟੀ ਨੂੰ ਦੇਖ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਸ਼ੀਆਂ ਦੀ ਪਛਾਣ ਬੋਹੜ ਸਿੰਘ ਜ਼ਿਲਾ ਤਰਨਤਾਰਨ, ਜਤਿੰਦਰ ਸਿੰਘ ਜ਼ਿਲਾ ਅੰਮ੍ਰਿਤਸਰ ਅਤੇ ਜਸਕਰਨ ਸਿੰਘ ਧਰਮਕੋਟ ਜ਼ਿਲਾ ਮੋਗਾ ਦੇ ਰਹਿਣ ਵਾਲੇ ਹਨ। ਫਿਲਹਾਰ ਪੁਲਸ ਨੇ ਇਨ੍ਹਾਂ ਤਿੰਨਾਂ 'ਤੇ ਆਰਮ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਅੱਜ ਤਿੰਨਾਂ ਲੋਕਾਂ ਨੂੰ ਕੋਰਟ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ, ਤਾਂਕਿ ਹੋਰ ਵੀ ਬਰਾਮਦਗੀ ਇਨ੍ਹਾਂ ਤੋਂ ਹੋ ਸਕੇ।
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਕਾਂਗਰਸੀ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
NEXT STORY