ਮੋਗਾ (ਸੰਦੀਪ): ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਕਰੀਬ ਡੇਢ ਸਾਲ ਪਹਿਲਾਂ ਥਾਣਾ ਬੱਧਨੀ ਕਲਾਂ ਵੱਲੋਂ ਗੋਦ ਲਈ ਨਾਬਾਲਿਗ ਬੇਟੀ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਕਲਯੁਗੀ ਪਿਤਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਮਾਣਯੋਗ ਅਦਾਲਤ ਨੇ ਜੁਰਮਾਨਾ ਨਾ ਭਰਨ ਦੀ ਸੂਰਤ 'ਚ ਦੋਸ਼ੀ ਨੂੰ ਇਕ ਸਾਲ ਦੀ ਵਾਧੂ ਸਜ਼ਾ ਕੱਟਣ ਦਾ ਵੀ ਹੁਕਮ ਦਿੱਤਾ ਹੈ।
ਜਾਣਕਾਰੀ ਮੁਤਾਬਕ ਥਾਣਾ ਬੱਧਨੀ ਕਲਾਂ ਪੁਲਸ ਨੂੰ ਦਿੱਤੇ ਗਏ ਬਿਆਨ 'ਚ ਨਾਬਾਲਗ ਪੀੜਤਾ ਨੇ ਦੱਸਿਆ ਸੀ ਕਿ ਉਸ ਦੇ ਪਰਿਵਾਰ ਨਾਲ ਘਰੇਲੂ ਸਬੰਧ ਹੋਣ ਕਰ ਕੇ ਪਿੰਡ ਲੋਪੋਂ ਨਿਵਾਸੀ ਹਰਭਜਨ ਸਿੰਘ ਪੁੱਤਰ ਮਲਕੀਤ ਸਿੰਘ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਉਹ ਪੰਜ ਭੈਣ-ਭਾਈ ਹੋਣ ਕਰ ਕੇ ਹਰਭਜਨ ਸਿੰਘ ਨੇ ਉਸ ਨੂੰ ਉਸ ਦੇ ਮਾਤਾ-ਪਿਤਾ ਤੋਂ ਗੋਦ ਲੈ ਲਿਆ ਸੀ ਪਰ ਕੁੱਝ ਸਮਾਂ ਬੀਤਣ ਤੋਂ ਬਾਅਦ ਉਸ ਦੇ ਮੂੰਹ–ਬੋਲੇ ਪਿਤਾ ਹਰਭਜਨ ਸਿੰਘ ਵੱਲੋਂ ਉਸ ਦਾ ਸਰੀਰਕ ਸ਼ੋਸ਼ਣ ਸ਼ੁਰੂ ਕਰ ਦਿੱਤਾ ਗਿਆ। ਪਹਿਲਾਂ ਤਾਂ ਉਹ ਕੁਝ ਦੇਰ ਸ਼ਰਮ ਕਰ ਕੇ ਇਹ ਸਭ ਕੁੱਝ ਝੱਲਦੀ ਰਹੀ। ਫਿਰ ਆਖਿਰ ਉਸ ਨੇ ਪ੍ਰੇਸ਼ਾਨ ਹੋ ਕੇ ਇਸ ਬਾਰੇ ਇਕ ਰਿਸ਼ਤੇਦਾਰ ਨੂੰ ਸਾਰਾ ਕੁਝ ਦੱਸਿਆ ਅਤੇ ਇਸ ਦੀ ਸੂਚਨਾ ਥਾਣਾ ਬਧਨੀ ਕਲਾਂ ਪੁਲਸ ਨੂੰ ਦਿੱਤੀ ਗਈ। ਇਸ ਮਾਮਲੇ 'ਚ ਪੁਲਸ ਨੇ 26 ਨਵੰਬਰ 2018 ਨੂੰ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਹਰਭਜਨ ਸਿੰਘ ਦੇ ਖਿਲਾਫ ਜਬਰ-ਜ਼ਨਾਹ, ਬੱਚੇ ਦਾ ਸਰੀਰਕ ਸ਼ੋਸ਼ਣ ਕਰਨ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਸੀ। ਅੱਜ ਇਸ ਮਾਮਲੇ ਦੀ ਆਖਰੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਅਪਣਾ ਫੈਸਲਾ ਸੁਣਾਇਆ ਹੈ।
ਚੰਡੀਗੜ੍ਹ ਨਰਸ ਕਤਲਕਾਂਡ, ਦੋਸ਼ੀ ਦੀ ਨਿਸ਼ਾਨਦੇਹੀ 'ਤੇ ਹੋਈ ਇਹ ਬਰਾਮਦਗੀ (ਵੀਡੀਓ)
NEXT STORY