ਮੋਗਾ/ਧਰਮਕੋਟ (ਸਤੀਸ਼, ਕਸ਼ਿਸ਼) : ਅੱਜ ਤੜਕਸਾਰ ਧਰਮਕੋਟ ਹਲਕੇ ਦੇ ਪਿੰਡ ਭਿੰਡਰ ਵਿਖੇ ਪਿੰਡ ਦੇ ਨੌਜਵਾਨ ਉਮਰ ਸੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਉਮਰ ਸੀਰ ਸਿੰਘ ਡਿਊਟੀ 'ਤੇ ਜਾਣ ਲਈ ਘਰੋਂ ਨਿਕਲਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਤੇ ਪਿੰਡ ਵਾਸੀਆਂ ਵੱਲੋਂ ਉਸ ਦੀ ਲਾਸ਼ ਨੂੰ ਧਰਮਕੋਟ ਥਾਣੇ ਮੂਹਰੇ ਰੱਖ ਕੇ ਧਰਨਾ ਲਗਾਇਆ ਗਿਆ। ਇਸ ਮੌਕੇ 'ਤੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੇ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਈਆਂ ਸਾਲ ਦੀਆਂ ਛੁੱਟੀਆਂ ਨੂੰ ਲੈ ਕੇ ਪੈ ਗਿਆ ਰੌਲਾ

ਮੌਜੂਦਾ ਸਰਪੰਚ ਦਾ ਕਤਲ ਵਿਚ ਹੱਥ
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਉਮਰ ਸੀਰ ਸਿੰਘ ਨੂੰ ਲਗਭਗ 15-16 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਣ ਮੌਕੇ "ਤੇ ਹੀ ਉਸ ਦੀ ਮੌਤ ਹੋ ਗਈ। ਇਸ ਕਤਲ ਦੀ ਵਾਰਦਾਤ ਵਿਚ ਪਿੰਡ ਦੇ ਮੌਜੂਦਾ ਸਰਪੰਚ ਇੰਦਰਪਾਲਾ ਦਾ ਪੂਰਾ ਹੱਥ ਹੈ। ਇਸ ਵਾਰਦਾਤ ਬਾਰੇ ਉਸ ਨੂੰ ਪੂਰੀ ਜਾਣਕਾਰੀ ਹੈ। ਉਨ੍ਹਾਂਕਿਹਾ ਕਿ ਪਾਰਟੀਬਾਜ਼ੀ ਦੇ ਕਰਕੇ ਸਰਪੰਚ ਲੰਬੇ ਸਮੇਂ ਤੋਂ ਲਾਗਡਾਟ ਰੱਖਦਾ ਆ ਰਿਹਾ ਹੈ। ਇਸ ਕਤਲ ਪਿੱਛੇ ਵੀ ਉਸੇ ਦਾ ਹੱਥ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਨੇ ਇਸ ਆਗੂ ਨੂੰ ਪਾਰਟੀ 'ਚੋਂ ਕੱਢਿਆ

ਕੀ ਕਹਿਣਾ ਹੈ ਪੁਲਸ ਦਾ
ਪੁਲਸ ਅਧਿਕਾਰੀ ਜਸਵਰਿੰਦਰ ਸਿੰਘ ਨੇ ਕਿਹਾ ਕਿ ਕਾਲੀ ਗੱਡੀ ਵਿਚ ਆਏ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀਆਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਬਿਆਨਾਂ ਦੇ ਆਧਾਰ 'ਤੇ ਪਰਿਵਾਰ ਨੇ ਜਿਨ੍ਹਾਂ ਲੋਕਾਂ ਦਾ ਨਾ ਲਿਖਵਾਇਆ ਹੈ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਵੱਖ ਵੱਖ ਟੀਮਾਂ ਕੰਮ ਕਰ ਰਹੀਆਂ ਹਨ। ਮੁਲਜ਼ਮਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸੰਗਰੂਰ 'ਚ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਗ੍ਰਿਫ਼ਤਾਰ, ਕੀਤਾ ਸੀ ਵੱਡਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਾਸੀਆਂ ਨੂੰ ਵੱਡਾ ਤੋਹਫ਼ਾ, ਵੱਡੇ ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਖ਼ਬਰ
NEXT STORY