ਮੋਗਾ (ਆਜ਼ਾਦ)-ਪੁਲਸ ਨੇ ਚਾਰ ਵਿਅਕਤੀਆਂ ਨੂੰ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕਸ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਪਹਾਡ਼ਾ ਸਿੰਘ ਚੌਕ ਕੋਲ ਇਕ ਐਕਟਿਵਾ ਸਵਾਰ ਅਰਸ਼ਦੀਪ ਸਿੰਘ ਉਰਫ ਦੀਪਕ ਨਿਵਾਸੀ ਲਾਹੌਰੀਆ ਵਾਲਾ ਮੁਹੱਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ, 510 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਨੂੰ ਪੁਲਸ ਪਾਰਟੀ ਨੇ ਤੁਰੰਤ ਆਪਣੀ ਹਿਰਾਸਤ ਵਿਚ ਲੈ ਲਿਆ। ਕਥਿਤ ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ਮੋਗਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਥਾਣੇਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਮਹਿਲ ਕੋਲ ਜਾ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਬਲਵਿੰਦਰ ਕੁਮਾਰ ਅਤੇ ਕੁਲਵੰਤ ਸਿੰਘ ਦੋਨੋਂ ਨਿਵਾਸੀ ਪਿੰਡ ਚੂਹਡ਼ਚੱਕ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ 100 ਰੁਪਏ ਨਕਦ ਬਰਾਮਦ ਕੀਤੇ ਗਏ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਉਹ ਪਿੰਡ ਜਲਾਲਾਬਾਦ ਪੂਰਬੀ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਕਮਲਜੀਤ ਸਿੰਘ ਨਿਵਾਸੀ ਪਿੰਡ ਫਤਿਹਗਡ਼੍ਹ ਕੋਰੋਟਾਣਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 24 ਬੋਤਲਾਂ ਸ਼ਰਾਬ ਹਰਿਆਣਾ ਮਾਰਕਾ ਨੈਨਾ ਵਿਸਕੀ ਦੀਆਂ ਬਰਾਮਦ ਹੋਈਆਂ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਘੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ
NEXT STORY