ਮੋਗਾ (ਗੋਪੀ ਰਾਊਕੇ)-ਅੱਜ ਨੇਚਰ ਪਾਰਕ ਮੋਗਾ ਵਿਚ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਸਬੰਧੀ ਸਮੂਹ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਮੀਤ ਸਿੰਘ, ਜਸਵੀਰ ਸਿੰਘ, ਜਗਸੀਰ ਸਿੰਘ, ਰਮੇਸ਼ ਕੁਮਾਰ, ਬੂਟਾ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਅੰਮ੍ਰਿਤਸਰ ’ਚ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਸਬੰਧੀ ਅਧਿਆਪਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਅਧਿਆਪਕ ਵਰਗ ਨੂੰ ਖਤਮ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਅੱਜ ਤੋਂ 15 ਸਾਲ ਪਹਿਲਾਂ ਪੰਜ ਲੱਖ ਤੋਂ ਜ਼ਿਆਦਾ ਮੁਲਾਜ਼ਮ ਪੰਜਾਬ ਸਰਕਾਰ ਦੇ ਤਹਿਤ ਆਉਂਦੇ ਸਨ ਪਰ ਸਰਕਾਰੀ ਮੁਲਾਜ਼ਮਾਂ ਦੀ ਗਿਣਤੀ ਘੱਟ ਹੁੰਦੇ ਦੋ ਲੱਖ 75 ਹਜ਼ਾਰ ਦੇ ਲਗਭਗ ਰਹਿ ਗਈ ਹੈ। ਅਧਿਆਪਕਾਂ ਕੋਲੋਂ ਘੱਟ ਤਨਖਾਹ ’ਤੇ ਕੰਮ ਕਰਵਾ ਕੇ ਉਨ੍ਹਾਂ ਦਾ ਸ਼ੋੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਜਾਰੀ ਹਨ। ਇਸ ਮੌਕੇ ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ, ਰਜਨੀਸ਼ ਕੁਮਾਰ, ਰੁਪਿੰਦਰ ਸਿੰਘ, ਹਰਸ਼ ਕੁਮਾਰ ਗੋਇਲ ਆਦਿ ਅਧਿਆਪਕ ਨੇਤਾ ਹਾਜ਼ਰ ਸਨ।
ਨਸ਼ੇ ਵਾਲੇ ਪਦਾਰਥ ਬਰਾਮਦ , 4 ਕਾਬੂ
NEXT STORY