ਮੋਗਾ (ਗੋਪੀ ਰਾਊਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲਾ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਚ ਜਸਵੰਤ ਸਿੰਘ ਜੈਮਲਵਾਲਾ ਦੀ ਅਗਵਾਈ ਵਿਚ ਹੋਈ, ਜਿਸ ’ਚ ਜ਼ਿਲਾ ਜਨਰਲ ਸਕੱਤਰ ਜਗਤਾਰ ਸਿੰਘ ਚੋਟੀਆਂ ਖੁਰਦ, ਪ੍ਰਦੇਸ਼ ਉਪ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ਪ੍ਰੀਤਮ ਸਿੰਘ ਬਾਘਾਪੁਰਾਣਾ, ਸੂਰਤ ਸਿੰਘ ਬ੍ਰਹਮਕੇ, ਮੋਹਨ ਸਿੰਘ ਜੀਂਦਡ਼ਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਜਸਵੰਤ ਸਿੰਘ ਜੈਮਲਵਾਲਾ ਨੇ ਕਿਹਾ ਕਿ ਕਈ ਸਾਲਾਂ ਤੋਂ ਬੇਸਹਾਰਾ ਪਸ਼ੂ ਤੇ ਆਵਾਰਾ ਕੁੱਤੇ ਕਿਸਾਨ ਅਤੇ ਆਮ ਜਨਤਾ ਦਾ ਜਾਨੀ-ਮਾਲੀ ਨੁਕਸਾਨ ਕਰ ਰਹੇ ਹਨ। ਗਊ ਸੈੱਸ ਵੀ ਲਿਆ ਜਾ ਰਿਹਾ ਹੈ ਪਰ ਪਸ਼ੂ ਅਤੇ ਆਵਾਰਾ ਕੁੱਤੇ ਸੰਭਾਲਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਹੁਣ ਫੈਸਲਾ ਕੀਤਾ ਗਿਆ ਹੈ ਕਿ ਮਾਰਚ ਦੇ ਪਹਿਲੇ ਹਫਤੇ ਬੇਸਹਾਰਾ ਪਸ਼ੂ ਤੇ ਆਵਾਰਾ ਕੁੱਤੇ ਚੰਡੀਗਡ਼੍ਹ ਮੁੱਖ ਮੰਤਰੀ ਦੀ ਕੋਠੀ ਮੂਹਰੇ ਛੱਡੇ ਜਾਣਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਖਸਖਸ ਦੀ ਖੇਤੀ ਨੂੰ ਮਨਜ਼ੂਰੀ ਦਿੱਤੀ ਜਾਵੇ, ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦਿੱਤੇ ਜਾਣ, ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ, ਫਸਲੀ ਬੀਮਾ ਯੋਜਨਾ ਕੇਂਦਰ ਸਰਕਾਰ ਜਲਦ ਲਾਗੂ ਕਰੇ। ਜਾਅਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ’ਤੇ ਪਰਚੇ ਦਰਜ ਕੀਤੇ ਜਾਣ, ਪਰਾਲੀ ਨੂੰ ਅੱਗ ਲਾਉਣ ਕਾਰਨ ਜਿਨ੍ਹਾਂ ਕਿਸਾਨਾਂ ’ਤੇ ਕੇਸ ਦਰਜ ਕੀਤੇ ਗਏ ਹਨ ਉਹ ਤੁਰੰਤ ਰੱਦ ਕੀਤੇ ਜਾਣੇ। ਇਸ ਦੌਰਾਨ ਮੁਖਤਿਆਰ ਸਿੰਘ ਦੀਨਾ ਜ਼ਿਲਾ ਪ੍ਰੈੱਸ ਸਕੱਤਰ, ਮਨਜੀਤ ਸਿੰਘ ਖੋਟੇ ਬਲਾਕ ਪ੍ਰਧਾਨ, ਮੇਜਰ ਸਿੰਘ ਸੱਦਾ ਸਿੰਘ ਵਾਲਾ, ਜਿੰਦਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ ਭਲੂਰ, ਨਿਰਮਲ ਸਿੰਘ, ਚਰਨਜੀਤ ਸਿੰਘ, ਸੇਵਕ ਸਿੰਘ, ਪ੍ਰਦਮਨ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਵੋਟਾਂ ਸੰਬੰਧੀ ਸਲੋਗਨ ਲਿਖਣ ਮੁਕਾਬਲੇ ਕਰਵਾਏ
NEXT STORY