ਮੋਗਾ (ਗੋਪੀ ਰਾਊਕੇ)-ਸਥਾਨਕ ਸ਼ਿਵ ਸ਼ਕਤੀ ਮੰਦਰ ’ਚ ਬਜਰੰਗ ਦਲ ਹਿੰਦੁਸਤਾਨ ਵੱਲੋਂ ਪ੍ਰਦੇਸ਼ ਪ੍ਰਧਾਨ ਸਾਹਿਲ ਗੁਪਤਾ ਦੀ ਅਗਵਾਈ ’ਚ ਭਾਵਨਾਤਮਕ ਧਰਨਾ 35ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੇ ਬਾਅਦ ਜ਼ੀਰਾ ਰੋਡ ਬਾਈਪਾਸ ਨੇਡ਼ੇ ਦੁੱਨੇਕੇ ਨਹਿਰ ’ਤੇ ਬਜਰੰਗ ਦਲ ਹਿੰਦੁਸਤਾਨ ਲੇਬਰ ਸੈੱਲ ਦੇ ਪ੍ਰਦੇਸ਼ ਮੁੱਖ ਵੀਰ ਪ੍ਰਤਾਪ ਦੀ ਅਗਵਾਈ ਵਿਚ ਹੁਸ਼ਿਆਰਪੁਰ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੰਜਾਬ ਸਰਕਾਰ ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਵੀਰ ਪ੍ਰਤਾਪ ਸਿੰਘ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦ ਤੱਕ ਰਾਸ਼ਟਰੀ ਪ੍ਰਧਾਨ ਅਤੇ ਉਨ੍ਹਾਂ ਦੀ ਧਰਮਪਤਨੀ ’ਤੇ ਕੀਤੇ ਝੂਠੇ ਪਰਚੇ ਰੱਦ ਨਾ ਕੀਤੇ ਗਏ ਤੇ ਸਾਡੇ ਰਾਸ਼ਟਰੀ ਪ੍ਰਧਾਨ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਅਤੇ ਸਾਬਕਾ ਐੱਸ. ਐੱਚ. ਓ. ’ਤੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲਾ ਮੁਖੀ ਬਲਵਿੰਦਰ ਕੌਰ, ਦਲਜੀਤ ਕੌਰ, ਵੀਰਪ੍ਰਤਾਪ, ਸੋਨੂੰ ਕੁਮਾਰ, ਜੱਸਾ ਦੁਸਾਂਝ, ਧਰਮਿੰਦਰ ਸਿੰਘ, ਸੰਨੀ ਵਰਮਾ, ਮੁਖਤਿਆਰ ਸਿੰਘ, ਸ਼੍ਰੀ ਰਾਮ, ਨਵੀਨ ਕੁਮਾਰ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।
‘ਸਾਨੂੰ ਵੱਧ ਤੋਂ ਵੱਧ ਪੌਦੇ ਲਾਉਣੇ ਚਾਹੀਦੇ ਹਨ’
NEXT STORY