ਮੋਗਾ (ਗੋਪੀ ਰਾਊਕੇ)-ਕਾਂਗਰਸ ਹਾਈਕਮਾਂਡ ਵੱਲੋਂ ਜ਼ਿਲਾ ਮੋਗਾ ਦੀ ਪ੍ਰਧਾਨਗੀ ਦਾ ਤਾਜ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਸਿਰ ਸਜਾਉਣ ਮਗਰੋਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਚ ਜੋਸ਼ ਭਰ ਗਿਆ ਹੈ। ਯੂਥ ਕਾਂਗਰਸ ਦੇ ਆਗੂ ਵਿਪਨ ਗਰਗ ਨੇ ਕਿਹਾ ਕਿ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਉੱਘੇ ਰਾਜਸੀ ਪਰਿਵਾਰ ’ਚੋਂ ਹੋਣ ਕਰ ਕੇ ਉਨ੍ਹਾਂ ਕੋਲ ਰਾਜਸੀ ਅਤੇ ਸਮਾਜਕ ਖੇਤਰ ਦਾ ਵੱਡਾ ਤਜ਼ਰਬਾ ਹੈ ਅਤੇ ਉਨ੍ਹਾਂ ਦੀ ਇਹ ਕਾਬਲੀਅਤ ਦਾ ਕਾਂਗਰਸ ਪਾਰਟੀ ਨੂੰ ਵੱਡਾ ਲਾਭ ਮਿਲੇਗਾ ਕਿਉਂਕਿ ਜ਼ਮੀਨੀ ਪੱਧਰ ’ਤੇ ਮੋਗਾ ਜ਼ਿਲੇ ਦੇ ਚਾਰੇ ਹਲਕਿਆਂ ’ਚ ਸਾਬਕਾ ਵਿਧਾਇਕ ਮਹੇਸ਼ਇੰਦਰ ਵੱਡਾ ਜਨਆਧਾਰ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਜ਼ਿਲਾ ਮੋਗਾ ’ਚ ਸਹੀ ਆਗੂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲੇ ਦੇ ਚਾਰੇ ਹਲਕਿਆਂ ’ਚ ਪਾਰਟੀ ਆਉਣ ਵਾਲੇ ਦਿਨਾਂ ’ਚ ਹੋਰ ਮਜਬੂਤ ਹੋਵੇਗੀ। ਇਸ ਮੌਕੇ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਸੈਮੀਨਾਰ ਦੌਰਾਨ 137 ਬੱਚਿਆਂ ਦਾ ਕੀਤਾ ਮੁਫਤ ਚੈੱਕਅਪ
NEXT STORY