ਮੋਗਾ (ਬੱਬੀ)-ਬੀਤੇ ਦਿਨੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਜਿਉਂਦ ਵਿਖੇ ਸ਼ਬਦ ਗਾਇਨ, ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਅਤੇ ਲੰਮੇ ਕੇਸਾਂ ਸਬੰਧੀ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਸ਼ਬਦ ਗਾਇਨ ਮੁਕਾਬਲਿਆਂ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਸੀਨੀਅਰ ਅਤੇ ਜੂਨੀਅਰ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਮਾਗਮ ਵਿੱਚ ਪਹੁੰਚੇ ਐੱਸ. ਜੀ. ਪੀ. ਸੀ. ਦੇ ਮੈਂਬਰ ਸਾਹਿਬਾਨ ਮੇਜਰ ਸਿੰਘ ਢਿੱਲੋਂ ਅਤੇ ਸ. ਜਗਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ। ਬੱਚਿਆਂ ਦੀ ਇਸ ਪ੍ਰਾਪਤੀ ਲਈ ਸਕੂਲ ਕਮੇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਅਤੇ ਪ੍ਰਿੰਸੀਪਲ ਸੁੰਦਰਜੀਤ ਕੌਰ ਨੇ ਜੇਤੂ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਊਜ਼ਿਕ ਅਧਿਆਪਕ ਸਿਮਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਸਾਰੇ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਹੋਏ।
ਚੇਅਰਮੈਨ ਜਗਜੀਤ ਸਿੰਘ ਦਾ ਸਨਮਾਨਤ
NEXT STORY