ਮੋਗਾ (ਗੋਪੀ ਰਾਊਕੇ)-ਆਰ. ਕੇ. ਐੱਸ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ’ਚ ‘ਬੇਟੀ ਬਚਾਓ-ਬੇਟੀ ਪਡ਼ਾਓ’ ਵਿਸ਼ੇ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਗਾਇਤਰੀ ਮੰਤਰ ਦੀ ਧੁਨ ਤੇ ਜੋਤੀ ਪ੍ਰਚੰਡ ਕਰ ਕੇ ਕੀਤੀ ਗਈ। ਇਸ ਮੌਕੇ ਮੈਨੇਜਿੰਗ ਕਮੇਟੀ ਦੇ ਉਪ ਪ੍ਰਧਾਨ ਜਤਿੰਦਰ ਸੂਦ, ਐਡਵੋਕੇਟ ਨੀਰਜ ਸੂਦ, ਪ੍ਰਿੰਸੀਪਲ ਰਜਨੀ ਅਰੋਡ਼ਾ, ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ, ਐਡਵੋਕੇਟ ਤੇਜਿੰਦਰ ਪਾਲ ਸਿੰਘ, ਪਰਮਜੀਤ ਕੌਰ ਚਾਈਲਡ ਪ੍ਰੋਟੈਕਸ਼ਨ ਅਧਿਕਾਰੀ, ਕੈਲਾਸ਼ ਗੁਪਤਾ, ਬਲਜਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ‘ਬੇਟੀ ਬਚਾਓ-ਬੇਟੀ ਪਡ਼ਾਓ’ ਸਕੀਮ ਅੱਜ ਤੋਂ ਚਾਰ ਸਾਲ ਪਹਿਲਾਂ ਭਾਰਤ ਸਰਕਾਰ ਵਲੋਂ 22 ਜਨਵਰੀ 2015 ਨੂੰ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਨੂੰ ਸ਼ੁਰੂ ਕਰਨ ਦਾ ਮੰਤਵ ਸੀ ਕਿ ਭਰੂਣ-ਹੱਤਿਆ, ਦਾਜ ਪ੍ਰਥਾ ਵਰਗੀਆਂ ਕੁਰੀਤੀਆਂ ਨੂੰ ਸਮਾਪਤ ਕਰਨਾ ਸੀ। ਲਡ਼ਕੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਚਾਹੀਦੀ ਹੈ ਕਿਉਂਕਿ ਉਹ ਕਿਸੇ ਵੀ ਖੇਤਰ ’ਚ ਲਡ਼ਕਿਆਂ ਤੋਂ ਘੱਟ ਨਹੀਂ ਹਨ। ਅੰਤ ’ਚ ਪ੍ਰਿੰਸੀਪਲ ਰਜਨੀ ਅਰੋਡ਼ਾ ਨੇ ਜ਼ਿਲਾ ਪ੍ਰਸ਼ਾਸਨ ਮੋਗਾ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਸਮਾਜ ’ਚ ਫੈਲੀਆਂ ਕੁਰੀਤੀਆਂ ਨੂੰ ਸਮਾਪਤ ਕਰਨ ਲਈ ਸਮੇਂ-ਸਮੇਂ ’ਤੇ ਬੱਚਿਆਂ ਦੇ ਮਾਰਗ ਦਰਸ਼ਨ ਲਈ ਅਜਿਹੇ ਸੈਮੀਨਾਰ ਲਾਉਣੇ ਅਤੀ ਜ਼ਰੂਰੀ ਹਨ ਤਾਂਕਿ ਸਮਾਜ ’ਚ ਫੈਲੀਆਂ ਹੋਈਆਂ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕੇ।
ਕ੍ਰਿਕਟ ਖੇਡਦੇ ਸਮੇਂ ਝਗਡ਼ਾ, 3 ਜ਼ਖ਼ਮੀ
NEXT STORY