ਮੋਗਾ (ਰਾਕੇਸ਼)-ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਮੀਟਿੰਗ ਕੀਤੀ ਅਤੇ ਕਾਲਜ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਅਤੇ ਕਾਲਜ ਕਮੇਟੀ ਖਜ਼ਾਨਚੀ ਅਮਨਦੀਪ ਕੌਰ ਅਤੇ ਵਿਦਿਆਰਥੀ ਆਗੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਕਈ ਸਮੱਸਿਆਵਾਂ ਆ ਰਹੀਆਂ ਹਨ, ਜਿਵੇਂ ਕਾਲਜ ਦੇ ਪਾਰਕਾਂ ਵਿਚ ਘਾਹ ਦੀ ਕਟਾਈ ਨਹੀਂ ਕੀਤੀ ਗਈ ਤੇ ਰੇਤਾ ਬੱਜਰੀ ਖਿੱਲਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਮਾਹੌਲ ਸਫਾਈ ਯੋਗ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਤੋਂ ਸਰਕਾਰਾਂ ਦੀ ਅਣਦੇਖੀ ਕਰ ਕੇ ਕਾਲਜ ਵਿਚ ਵਿਦਿਆਰਥੀਆਂ ਦੀ ਗਿਣਤੀ ਦਿਨੋਂ-ਦਿਨ ਘਟ ਰਹੀ ਹੈ। ਕਾਲਜ ਵਿਚ ਵਿਦਿਆਰਥੀਆਂ ਲਈ ਸੱਭਿਆਚਾਰਕ ਗਤੀਵਿਧੀਆਂ ਹੋਣੀਆਂ ਚਾਹੀਦੀਆਂ ਹਨ। ਬੀ. ਏ. ਤੋਂ ਇਲਾਵਾ ਹੋਰ ਕੋਰਸ ਜਿਵੇਂ ਕਿ ਐੱਮ. ਏ. ਪੰਜਾਬੀ, ਰਾਜਨੀਤਿਕ ਸ਼ਾਸਤਰ ਆਦਿ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਦਾ ਸਮਾਨ ਆਦਿ ਮੁਹੱਈਆ ਕਰਵਾਉਣਾ ਚਾਹੀਦਾ ਹੈ, ਤਾਂ ਕਿ ਪ੍ਰਾਈਵੇਟ ਕਾਲਜਾਂ ਵਲੋਂ ਕੀਤੀ ਜਾ ਰਹੀ ਲੁੱਟ ਨੂੰ ਠੱਲ੍ਹ ਪੈ ਸਕੇ ਅਤੇ ਵਿਦਿਆਰਥੀ ਸਰਕਾਰੀ ਕਾਲਜ ’ਚ ਦਾਖਲੇ ਲੈ ਸਕਣ। ਇਸ ਲਈ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਆਉਣ ਵਾਲੇ ਦਿਨਾਂ ’ਚ ਵਿਦਿਆਰਥੀਆਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸੁਖਪ੍ਰੀਤ ਕੌਰ, ਸੁਖਚੈਨ ਸਿੰਘ, ਰਾਜਪ੍ਰੀਤ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ ਤੇ ਸੰਦੀਪ ਸ਼ਰਮਾ ਆਦਿ ਹਾਜ਼ਰ ਸਨ।
ਨੌਜਵਾਨ ਭਾਰਤ ਸਭਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
NEXT STORY