ਮੋਗਾ (ਬਿੰਦਾ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਮੋਗਾ ਪ੍ਰਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ, ਪ੍ਰਿੰਸੀਪਲ ਵਾਹਿਗੁਰੂਪਾਲ ਸਿੰਘ ਅਤੇ ਪਰਮਜੀਤ ਕੌਰ ਇੰਚਾਰਜ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਅਗਵਾਈ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਜ਼ਿਲਾ ਪੱਧਰੀ ਗੀਤ-ਕਵਿਤਾ, ਸੁੰਦਰ ਲਿਖਾਈ ਅਤੇ ਗੁਰਬਾਣੀ ਉਚਾਰਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲਾ ਮੋਗਾ ਦੇ ਤਹਿਸੀਲ ਪੱਧਰ ’ਤੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਮੁਕਾਬਲਿਆਂ ਲਈ ਵੱਖ-ਵੱਖ ਸਕੂਲਾਂ ਤੋਂ ਜਜਮੈਂਟ ਲਈ ਜੱਜ ਨਿਯੁਕਤ ਕੀਤੇ ਗਏ ਸਨ। ਇਨ੍ਹਾਂ ਮੁਕਾਬਲਿਆਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਮੋਗਾ ਪ੍ਰਦੀਪ ਸ਼ਰਮਾ ਵੱਲੋਂ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਦਿਲਬਾਗ ਸਿੰਘ, ਅਮਰਪ੍ਰੀਤ ਕੌਰ ਲੈਕਚਰਾਰ, ਹਰਸਿਮਰਨ ਸਿੰਘ, ਸੰਦੀਪ ਕੁਮਾਰ ਸੇਠੀ, ਜਗਜੀਤ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ, ਸੁਖਮੰਦਰ ਸਿੰਘ, ਹਰਿੰਦਰ ਕੌਰ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਤੇ ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ। ਗੀਤ-ਕਵਿਤਾ ਮੁਕਾਬਲੇ ’ਚ- ਨਵਜੋਤ ਕੌਰ ਸ.ਕੰ.ਸ.ਸ. ਮੋਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਜਵਿੰਦਰ ਕੌਰ ਸ.ਹ.ਸ ਪਿੰਡ ਜਲਾਲਾਬਾਦ ਪੂਰਬੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜਸ਼ਨਪ੍ਰੀਤ ਕੌਰ ਸ.ਸ.ਸ.ਸ. ਪਿੰਡ ਰਾਉਕੇ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਮੁਕਾਬਲੇ ’ਚ- ਜਸਲੀਨ ਕੌਰ ਸ.ਕੰ.ਸ.ਸ. ਮੋਗਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਜਦੀਪ ਕੌਰ ਸ.ਹ.ਸ. ਪਿੰਡ ਚੰਦ ਨਵਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਰਜਨੀ ਸ.ਸ.ਸ.ਸ. ਪਿੰਡ ਮਾਣੂੰਕੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਉਚਾਰਨ ਮੁਕਾਬਲੇ ’ਚ-ਹਰਸ਼ਦੀਪ ਸਿੰਘ ਨੇ ਸ.ਸ.ਸ. ਪਿੰਡ ਘਲੋਟੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਲਵਪ੍ਰੀਤ ਕੌਰ ਸ.ਸ.ਸ.ਸ. ਪਿੰਡ ਕਪੂਰੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਸ.ਸ.ਸ.ਸ. ਪਿੰਡ ਮਾਣੂੰਕੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਮਹੇਸ਼ਇੰਦਰ ਦੇ ਜ਼ਿਲਾ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਹੋਏ ਬੁਲੰਦ : ਧੰਮੂ
NEXT STORY