ਮੋਗਾ (ਗੋਪੀ ਰਾਊਕੇ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਪੰਜਾਬ ਦੇ ਲੋਕਾਂ ਨੂੰ ਭਲਾਈ ਸਕੀਮਾਂ ਤਹਿਤ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਮ.ਐੱਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਮਿਲਣ ਵਾਲਾ ਸਸਤਾ ਰਾਸ਼ਨ ਪਾਰਦਰਸ਼ੀ ਢੰਗ ਨਾਲ ਸਹੀ ਹੱਥਾਂ ਤੱਕ ਪਹੁੰਚਾਉਣ ਲਈ ਸਮਾਰਟ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਹਿਲਾਂ ਨੀਲੇ ਕਾਰਡ ਬਣੇ ਸਨ, ਉਨ੍ਹਾਂ ਨੂੰ ਵੀ ਇਹ ਸਮਾਰਟ ਕਾਰਡ ਬਣਾਉਣੇ ਅਤਿ ਜ਼ਰੂਰੀ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਗਰੀਬ ਪਰਿਵਾਰਾਂ ਨੂੰ ਸਮਾਰਟ ਕਾਰਡ ’ਤੇ ਹੀ ਰਾਸ਼ਨ ਮੁਹੱਈਆ ਹੋ ਸਕੇਗਾ ਅਤੇ ਨੀਲੇ ਕਾਰਡ ਧਾਰਕਾਂ ਨੂੰ ਵੀ ਸਮਾਰਟ ਕਾਰਡ ਬਣਾਉਣੇ ਜ਼ਰੂਰੀ ਹੋਣਗੇ। ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਹ ਸਮਾਰਟ ਕਾਰਡ ਬਣਾਉਣ ਲਈ ਫਾਰਮ ਬਿਲਕੁਲ ਮੁਫ਼ਤ ਉਪਲਬਧ ਕਰਵਾਏ ਗਏ ਹਨ ਅਤੇ ਇਨ੍ਹਾਂ ਫਾਰਮਾਂ ਦੀ ਕੋਈ ਵੀ ਫੀਸ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਉਨ੍ਹਾਂ ਦੇ ਜੀ. ਟੀ. ਰੋਡ ਵਿਖੇ ਸਥਿਤ ਦਫ਼ਤਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲਾ ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
NEXT STORY