ਮੋਗਾ (ਗੋਪੀ)-ਨਾਮਵਰ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ, ਜੋ ਕਿ ਪਿੰਡ ਪੁਰਾਣੇਵਾਲਾ ਵਿਖੇ ਸਥਿਤ ਹੈ, ’ਚ ਭਾਰਤ ਦੀ ਆਜ਼ਾਦੀ ਦੇ ਅੰਦੋਲਨ ’ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਲਾਲਾ ਲਾਜਪਤ ਰਾਏ ਜੀ ਦੀ ਜਯੰਤੀ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪ੍ਰਿੰਸੀਪਲ ਮੈਡਮ ਡਾ. ਨਿਰਮਲ ਧਾਰੀ ਸਮੇਤ ਸਮੂਹ ਸਟਾਫ ਨੇ ਲਾਲਾ ਲਾਜਪਤ ਰਾਏ ਜੀ ਦੀ ਤਸਵੀਰ ’ਤੇ ਫੁੱਲ-ਮਾਲਾਵਾਂ ਭੇਟ ਕਰ ਕੇ ਕੀਤੀ। ਇਸ ਮੌਕੇ ਲਾਲਾ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਛੇਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭਾਸ਼ਣ ਦਿੱਤੇ ਗਏ। ਉਪਰੰਤ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਲਾਲਾ ਲਾਜਪਤ ਰਾਏ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੇ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਲਾਲਾ ਜੀ ਅੰਦਰ ਧਰਮ ਅਤੇ ਸੰਸਕ੍ਰਿਤੀ ਲਈ ਜੋ ਪ੍ਰੇਮ ਅਤੇ ਆਦਰ ਸੀ, ਉਸ ਦੇ ਕਾਰਨ ਹੀ ਉਨ੍ਹਾਂ ਆਪਣੇ ਆਪ ਨੂੰ ਰਾਸ਼ਟਰ ਦੀ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਲਾਲਾ ਜੀ ਦਾ ਜਨਮ 28 ਜਨਵਰੀ, 1865 ਨੂੰ ਪਿੰਡ ਢੁੱਡੀਕੇ (ਜ਼ਿਲਾ ਫਰੀਦਕੋਟ) ਜੋ ਕਿ ਅਜੋਕੇ ਸਮੇਂ ’ਚ ਜ਼ਿਲਾ ਮੋਗਾ ਨਾਲ ਸਬੰਧਿਤ ਹੈ, ਵਿਖੇ ਹੋਇਆ। ਸਾਨੂੰ ਲਾਲਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਲਾਲਾ ਲਾਜਪਤ ਰਾਏ ਯਾਦਗਾਰ ਸਥਾਨ ’ਤੇ ਸਮਾਗਮ
NEXT STORY