ਮੋਗਾ (ਗੋਪੀ ਰਾਊਕੇ)-ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਸੂਦ ਦੀ ਪ੍ਰਧਾਨਗੀ ਹੇਠ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੇ ਮੱਦੇ-ਨਜ਼ਰ ਮਾਸਟਰ ਟਰੇਨਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਜ਼ਿਲਾ ਪੱਧਰ ’ਤੇ ਨਿਯੁਕਤ ਕੀਤੇ ਗਏ ਦੋ ਮਾਸਟਰ ਟਰੇਨਰਾਂ ਅਤੇ ਜ਼ਿਲੇ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (ਪ੍ਰਤੀ ਵਿਧਾਨ ਸਭਾ ਹਲਕੇ ਦੇ 5) ਮਾਸਟਰ ਟਰੇਨਰਾਂ ਨੂੰ ਟਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ’ਚ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਵੋਟਿੰਗ ਮਸ਼ੀਨਾਂ/ਵੀ. ਵੀ. ਪੈਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸ੍ਰੀ ਅਜੇ ਸੂਦ ਨੇ ਦੱਸਿਆ ਜ਼ਿਲਾ ਪੱਧਰ ਦੇ ਮਾਸਟਰ ਟ੍ਰੇਨਰ ਭਵਿੱਖ ’ਚ ਹੋਣ ਵਾਲੀਆਂ ਜ਼ਿਲਾ ਪੱਧਰੀ ਟ੍ਰੇਨਿੰਗਾਂ ਦੌਰਾਨ ਸਿਖਲਾਈ ਦੇਣਗੇ, ਜਦ ਕਿ ਵਿਧਾਨ ਸਭਾ ਚੋਣ ਹਲਕਿਆਂ ਦੇ ਮਾਸਟਰ ਟ੍ਰੇਨਰਾਂ ਵੱਲੋਂ ਪ੍ਰੀਜ਼ਾੲਡਿੰਗ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਚੋਣ ਕਮਿਸ਼ਨ ਵੱਲੋ ਦਿੱਤੀ ਗਈ ਪੀ. ਪੀ. ਟੀ. ਅਤੇ ਵੀਡੀਓ ਵੀ ਦਿਖਾਈ ਗਈ।
ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀ ਵਰਗ ਆਪਣੇ ਪੱਧਰ ’ਤੇ ਦੇਵੇ ਯੋਗਦਾਨ : ਪ੍ਰਿੰਸੀਪਲ ਪੂਨਮ ਸ਼ਰਮਾ
NEXT STORY