ਮੋਗਾ (ਗੋਪੀ ਰਾਊਕੇ)-ਬਲੂਮਿੰਗ ਬਡਜ਼ ਸਕੂਲ, ਜੋ ਕਿ ਪਡ਼੍ਹਾਈ ਤੇ ਖੇਡਾਂ ਦੇ ਖੇਤਰ ’ਚ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ, ’ਚ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਤੌਰ ’ਤੇ ਪਹੁੰਚੇ ਅੰਕੁਸ਼ ਢਿੱਲੋਂ, ਜੋ ਕਿ ਆਸਟ੍ਰੇਲੀਆ ਦੇ ਵਸਨੀਕ ਹਨ ਤੇ ਚਾਰਟਡ ਅਕਾਊਂਟੈਂਟ ਦੀ ਪਡ਼੍ਹਾਈ ਕਰ ਕੇ ਪ੍ਰੋਫੈਸ਼ਨ ਨੂੰ ਅੱਗੇ ਵਧਾ ਰਹੇ ਹਨ, ਨੇ ਵਿਦਿਆਰਥੀਆਂ ਨੂੰ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਗਰੁੱਪ ਵਿਚ ਪਡ਼੍ਹਾਈ ਕਰਨ ਤੋਂ ਬਾਅਦ ਕਿਹਡ਼ੇ-ਕਿਹਡ਼ੇ ਖੇਤਰ ’ਚ ਆਪਣਾ ਕਰੀਅਰ ਬਣਾ ਸਕਦੇ ਹਨ ਜਾਂ ਉਹ ਉੱਚ ਵਿਦਿਆ ਲਈ ਕਿਹਡ਼ੇ-ਕਿਹਡ਼ੇ ਕਾਲਜ, ਯੂਨੀਵਰਸਿਟੀ ਵਿਚ ਦਾਖਲਾ ਲੈ ਕੇ ਸਕਦੇ ਹਨ, ਬਾਰੇ ਦੱਸਿਆ। ਇਸ ਮੌਕੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨਾ ਵੀ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸਿਆਂ ਦੀ ਬੱਚਤ ਹੋ ਸਕੇ। ਇਸ ਕਰ ਕੇ ਹੀ ਸਕੂਲ ਵਿਚ ਇਸ ਤਰ੍ਹਾਂ ਦੇ ਸੈਮੀਨਾਰ ਤੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਸਮੇਂ ਸਕੂਲ ਪ੍ਰਿੰਸੀਪਲ ਡਾ. ਹਮੀਲਿਆ ਰਾਣੀ, ਵਾਈਸ ਪ੍ਰਿੰਸੀਪਲ ਗੁਰਸ਼ਰਨ ਕੌਰ ਤੇ ਵਿਦਿਆਰਥੀ ਹਾਜ਼ਰ ਸਨ।
ਲਾਅ ਕਾਲਜ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਕੈਂਪ
NEXT STORY