ਮੋਗਾ (ਮੁਨੀਸ਼)-ਅੱਜ ਸਥਾਨਕ ਹਲਕੇ ਦੇ ਮੁੱਦਕੀ ਰੋਡ ’ਤੇ ਸਥਿਤ ਤਹਿਸੀਲ ਕੰਪਲੈਕਸ ’ਚ ਸਥਿਤ ਐੱਸ. ਡੀ. ਐੱਮ. ਦਫਤਰ ਦੇ ਮੂਹਰੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਨੇ ਸੂਬਾ ਆਗੂ ਜਗਸੀਰ ਸਿੰਘ ਮਹਿਰਾਜ ਦੀ ਅਗਵਾਈ ’ਚ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਉੱਚ ਅਧਿਕਾਰੀਆਂ ਅਤੇ ਨੇਤਾ ਆਗੂਆਂ ਨੂੰ ਵੀ ਮੰਗਾਂ ਸਬੰਧੀ ਮੰਗ-ਪੱਤਰ ਦੇ ਚੁੱਕੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ, ਜੋ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ’ਚ ਦੇਰੀ ਨਹੀਂ ਕਰਨਗੇ। ਇਸ ਮੌਕੇ ਗੁਰਦੀਪ ਸਿੰਘ ਮੱਲ, ਸੂਬਾ ਸਿੰਘ ਰੋਡੇ, ਹਰਬੰਸ ਸਿੰਘ, ਗੁਰਮੇਲ ਸਿੰਘ, ਕਿੱਕਰ ਸਿੰਘ ਤੋਂ ਇਲਾਵਾ ਯੂਨੀਅਨ ਦੇ ਆਗੂ ਤੇ ਵਰਕਰ ਹਾਜ਼ਰ ਸਨ।
4 ਵਰ੍ਹਿਆਂ ਤੋਂ ਲੋਡ਼ੀਂਦਾ ਭਗੌਡ਼ਾ ਕਾਬੂ
NEXT STORY