ਮੋਗਾ (ਬਿੰਦਾ)-ਡੀ. ਐੱਮ. ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਪ੍ਰਿੰਸੀਪਲ ਡਾ. ਐੱਮ. ਐੱਲ. ਜੈਦਕਾ ਦੀ ਅਗਵਾਈ ਹੇਠ ਪੰਜਾਬੀ ਅਤੇ ਹਿੰਦੀ ਭਾਸ਼ਾ ਨੂੰ ਸੁੰਦਰ ਅਤੇ ਸ਼ੁੱਧ ਲਿਖਾਈ ਦੇ ਗੁਰ ਸਿਖਾਉਣ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਧਰਮਪਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਵਰਕਸ਼ਾਪ ’ਚ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਅਤੇ ਹਿੰਦੀ ਭਾਸ਼ਾ ਸੁੰਦਰ ਲਿਖਣ ਸਬੰਧੀ ਜਾਣਕਾਰੀ ਦਿੱਤੀ ਗਈ। ਉਪਰੰਤ ਵਿਦਿਆਰਥੀਆਂ ਦੇ ਪੰਜਾਬੀ ਅਤੇ ਹਿੰਦੀ ਭਾਸ਼ਾ ਨੂੰ ਸੁੰਦਰ ਲਿਖਣ ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਐੱਮ. ਐੱਲ. ਜੈਦਕਾ ਅਤੇ ਪ੍ਰੋ. ਉਮੇਸ਼ ਕੁਮਾਰ ਧੀਮਾਨ ਵਲੋਂ ਸਨਮਾਨਤ ਕੀਤਾ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਨਮਾਨ ਸਮਾਰੋਹ ਆਯੋਜਿਤ
NEXT STORY