ਮੋਗਾ (ਸੰਦੀਪ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜ਼ਿਲਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀਆਂ ਹਦਾਇਤਾਂ ਅਤੇ ਸਕੱਤਰ ਸੀ. ਜੇ. ਐੱਮ. ਸ੍ਰੀ ਵਨੀਤ ਨਾਰੰਗ ਦੀ ਅਗਵਾਈ ’ਚ ਸਕੂਲਾਂ ’ਚ ਪ੍ਰਾਰਥਨਾ ਸਭਾ ਦੌਰਾਨ ਲਵਾਏ ਜਾ ਰਹੇ ਲੀਗਲ ਲਿਟਰੇਸੀ ਸੈਮੀਨਾਰਾਂ ਦੀ ਲਡ਼ੀ ਅਧੀਨ ਡੀ. ਐੱਮ. ਕਾਲਜੀਏਟ ਸਕੂਲ ਮੋਗਾ ਵਿਖੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਮੁਆਵਜ਼ੇ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ। ਐਡਵੋਕੇਟ ਰਾਜੇਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰੀਖਿਆਵਾਂ ਨੂੰ ਉਤਸਵ ਦੀ ਤਰ੍ਹਾਂ ਲਗਨ, ਮਿਹਨਤ ਅਤੇ ਉਤਸ਼ਾਹ ਨਾਲ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪ੍ਰੀਖਿਆ ਇਕ ਤਿਉਹਾਰ ਦੀ ਤਰ੍ਹਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਫੈਸਟੀਵਲ ਆਫ ਐਗਜ਼ਾਮੀਨੇਸ਼ਨ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸਫਲਤਾ ਦੇ ਨਾਲ-ਨਾਲ ਸਿੱਖਣ ਲਈ ਆਓ ਅਤੇ ਸੇਵਾ ਲਈ ਜਾਓ ਮੰਤਵ ਨਾਲ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਲੀਗਲ ਲਿਟਰੇਸੀ ਕਲੱਬ ਰਾਹੀ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਰੋਡ ਸੇਫਟੀ ਬਾਬਤ ਵਿਦਿਆਰਥੀਆਂ ਨੂੰ ਡਰਾਈਵਿੰਗ ਲਾਇਸੰਸ ਬੀਮਾ ਆਦਿ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅਜਿਹੇ ਸੈਮੀਨਾਰ ਦੀ ਬਹੁਤ ਸ਼ਲਾਘਾ ਕੀਤੀ ਅਤੇ ਜ਼ਿਲਾ ਕਾਨੂੰਨੀ ਅਥਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਵਰਿੰਦਰਜੀਤ ਕੌਰ ਸੋਢੀ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।
ਦੋ ਦਿਨੀਂ ਨੈਸ਼ਨਲ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ
NEXT STORY