ਮੋਗਾ (ਗੋਪੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ’ਚ ਅੱਜ ਤੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਕੂਲ ਚੇਅਰਮੈਨ ਸੁਭਾਸ਼ ਪਲਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਕਲਾਸਾਂ ਸ਼ੁਰੂ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੈਡਮ ਸ਼ਿਵਾਨੀ ਅਰੋਡ਼ਾ ਨੇ ਦੱਸਿਆ ਕਿ ਪ੍ਰੀਖਿਆ ਇਕ ਅਜਿਹੀ ਘਡ਼ੀ ਹੁੰਦੀ ਹੈ, ਜੋ ਪੂਰਾ ਸਾਲ ਵਿਦਿਆਰਥੀਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਸਭ ਦੇ ਸਾਹਮਣੇ ਲੈ ਕੇ ਆਉਂਦੀ ਹੈ ਪਰ ਪੂਰਾ ਸਾਲ ਕਲਾਸ ’ਚ ਪਰਚਮ ਲਹਿਰਾਉਣ ਵਾਲੇ ਵਿਦਿਆਰਥੀ ਪ੍ਰੀਖਿਆ ਦੇ ਦਿਨਾਂ ’ਚ ਤਣਾਅ ਕਾਰਨ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਸਹੀ ਤਰੀਕੇ ਨਾਲ ਨਹੀਂ ਕਰ ਪਾਉਂਦੇ, ਜਿਸ ਕਾਰਨ ਵਿਦਿਆਰਥੀਆਂ ਨੂੰ ਤਣਾਅ ਮੁਕਤ ਰਹਿ ਕੇ ਪ੍ਰੀਖਿਆਵਾਂ ਦੀ ਤਿਆਰੀ ਕਰਨ ਸਬੰਧੀ ਜਾਗਰੂਕ ਕਰਨ ਲਈ ਹੀ ਇਨ੍ਹਾਂ ਵਿਸ਼ੇਸ਼ ਕਲਾਸਾਂ ਦਾ ਆਯੋਜਨ ਕੀਤਾ ਗਿਆ ਹੈ। ਮੈਡਮ ਸ਼ਿਵਾਨੀ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਰਾਹੀਂ ਵੱਖ-ਵੱਖ ਵਿਸ਼ਿਆਂ ’ਚ ਕਮਜ਼ੋਰ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਵਿਸ਼ੇਸ਼ ਸਮਾਂ ਦੇ ਕੇ ਬਾਰੀਕੀ ਤੋਂ ਮੁਡ਼ ਪਡ਼੍ਹਾਇਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਟੈਂਸ਼ਨ ਰਹਿਤ ਰਹਿ ਕੇ ਪੂਰਾ ਸਾਲ ਕੀਤੀ ਮਿਹਨਤ ਸਦਕਾ ਪ੍ਰੀਖਿਆਵਾਂ ’ਚ ਸਫਲ ਰਹਿਣ ਦੀ ਅਪੀਲ ਕੀਤੀ।
ਅਧਿਆਪਕਾਂ ’ਤੇ ਲਾਠੀਚਾਰਜ ਦੀ ਪੈਨਸ਼ਨਰਾਂ ਕੀਤੀ ਨਿਖੇਧੀ
NEXT STORY