ਮੋਗਾ (ਗੋਪੀ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐੱਨ.ਆਰ.ਆਈ. ਸਭਾ ਮੋਗਾ ਸੰਦੀਪ ਹੰਸ ਵੱਲੋਂ ਐੱਨ.ਆਰ.ਆਈ. ਪ੍ਰਤੀਨਿਧੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ’ਚ ਐੱਨ.ਆਰ.ਆਈ. ਵੀਰਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਵਾਸੀ ਵੀਰ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਹਿਰਾਂ/ਪਿੰਡਾਂ ’ਚ ਆਪਣੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ। ਇਸ ’ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਨ.ਆਰ.ਆਈ. ਵੀਰਾਂ ਵੱੱਲੋਂ ਆਪਣੇ ਪੱਧਰ ’ਤੇ ਕਰਵਾਏ ਜਾਂਦੇ ਕੰਮਾਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁਹੱਈਆ ਕਰਵਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਸ਼ਹਿਰਾਂ/ਪਿੰਡਾਂ ’ਚ ਕੰਮ ਕਰਵਾਏ ਗਏ ਕੰਮਾਂ ਬਾਰੇ ਪਤਾ ਲੱਗ ਸਕੇ। ਉਨ੍ਹਾਂ ਐੱਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣੀਆਂ। ਇਸ ਸਮੇਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ, ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ ਬੈਂਸ, ਐੱਨ.ਆਰ.ਆਈ. ਸਭਾ ਦੇ ਪ੍ਰਧਾਨ ਜਗਜੀਤ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਬਰਾਡ਼, ਸਰਬਜੀਤ ਸਿੰਘ ਸੋਨੀ, ਨਿਰਭੈ ਸਿੰਘ ਬਰਾਡ਼, ਗੁਰਚਰਨ ਸਿੰਘ ਬਰਾਡ਼, ਕਰਨੈਲ ਸਿੰਘ ਬਰਾਡ਼, ਪ੍ਰੀਤਮ ਸਿੰਘ ਬਰਾਡ਼, ਜੋਗਿੰਦਰ ਸਿੰਘ ਆਦਿ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਅਧਿਆਪਕਾਂ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ
NEXT STORY