ਮੋਗਾ (ਸੰਦੀਪ)-ਸਿਵਲ ਸਰਜਨ ਮੋਗਾ ਡਾ. ਅਰਵਿੰਦਰ ਪਾਲ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ਼ਪਰਸ ਕੁਸ਼ਟ ਰੋਗ ਬਾਰੇ ਜਾਗਰੂਕ ਕਰਨ ਲਈ ਡੀ. ਐੱਮ. ਕਾਲਜ ਆਫ ਐਜੂਕੇਸ਼ਨ ਮੋਗਾ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲਾ ਲੈਪੋੋਰੇਸੀ ਇੰਚਾਰਜ ਡਾ. ਜਗਰੂਪ ਸਿੰਘ ਚਮਡ਼ੀ ਰੋਗਾਂ ਦੇ ਮਾਹਿਰ ਨੇ ਕੁਸ਼ਟ ਰੋਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗੀਆਂ ਦੀ ਜਾਂਚ ਅਤੇ ਇਲਾਜ ਸਿਹਤ ਵਿਭਾਗ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਮਡ਼ੀ ਤੇ ਹਲਕੇ ਤਾਂਬੇ ਰੰਗੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹਨ ਅਤੇ ਸੁੰਨਾਪਨ ਚਮਡ਼ੀ ਦੇ ਹੇਠਾਂ ਦੀਆਂ ਨਸਾਂ ਦੀ ਖਰਾਬੀ ਕਾਰਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੁਸ਼ਟ ਰੋਗ ਤੋਂ ਪ੍ਰਭਾਵਿਤ ਹਿੱਸੇ ਤੇ ਮਰੀਜ਼ ਨੂੰ ਠੰਡੇ ਤੱਤੇ ਅਤੇ ਕਿਸੇ ਵੀ ਤਰ੍ਹਾਂ ਦੀ ਸੱਟ ਲੱਗਣ ਦਾ ਪਤਾ ਨਹੀਂ ਲੱਗਦਾ, ਜਿਸ ਕਾਰਨ ਸਰੀਰ ਦੀ ਕਰੂਪਤਾ ਜਾਂ ਅੰਗਹੀਣਤਾ ਹੋ ਜਾਂਦੀ ਹੈ ਅਤੇ ਨਸਾਂ ਦੀ ਖਰਾਬੀ ਕਾਰਨ ਮਾਸਪੇਸ਼ੀਆ ਵੀ ਕੰਮ ਕਰਨਾ ਬੰਦ ਕਰ ਦਿੰਦੀਆਂ ਹਨ। ਉਨਾ ਨੇ ਦੱਸਿਆ ਕਿ ਬਹੁ ਔਸ਼ਧੀ ਇਲਾਜ ਐੱਮ. ਡੀ. ਟੀ ਕੁਸ਼ਟ ਰੋਗ ਦਾ ਸੌ ਪ੍ਰਤੀਸ਼ਤ ਇਲਾਜ ਹੈ। ਇਹ ਇਲਾਜ ਹਰ ਸਿਹਤ ਕੇਂਦਰ ਤੇ ਸਰਕਾਰ ਵਲੋਂ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਕ੍ਰਿਸ਼ਨਾ ਸ਼ਰਮਾ, ਜਿਲਾ ਸਿੱਖਿਆ ਅਤੇ ਸੂਚਨਾ ਅਫਸਰ, ਕਾਲਜ ਦੇ ਪ੍ਰਿੰਸੀਪਲ ਡਾ. ਐੱਮ ਐੱਲ ਜੈਦਕਾ, ਵਿਦਿਆਰਥੀ ਤੇ ਸਮੂਹ ਸਟਾਫ ਹਾਜ਼ਰ ਸਨ। ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਅੰਮ੍ਰਿਤ ਸ਼ਰਮਾ ਨੇ ਨਿਭਾਈ।
ਗੁਜਰਾਤ ’ਚ ਹੋਈਆਂ ਨੈਸ਼ਨਲ ਖੇਡਾਂ ’ਚ ਰੁਪਿੰਦਰ ਕੌਰ ਨੇ ਰਚਿਆ ਇਤਿਹਾਸ
NEXT STORY