ਮੋਗਾ (ਬਿੰਦਾ)- ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਰਦਾਰ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਦੇ ਜੱਥੇ ਵਲੋਂ ਕੀਤੀ ਗਈ। ਉਪਰੰਤ ਲੋਕਲ ਗੁਰਪੁਰਬ ਕਮੇਟੀ (ਬੀਬੀਆਂ) ਦਾ ਜੱਥਾ ਨੇ ਆਨੰਦਮਈ ਗੁਰਬਾਣੀ ਕੀਰਤਨ ਕੀਤਾ। ਉਪਰੰਤ ਭਾਈ ਸਵਰਨ ਸਿੰਘ ਜੀ ਹਜ਼ੂਰੀ ਰਾਗੀ ਸਰਦਾਰ ਨਗਰ, ਭਾਈ ਰਛਪਾਲ ਸਿੰਘ ਹਜ਼ੂਰੀ ਰਾਗੀ ਗੁ: ਬਾਬਾ ਹਿੰਮਤ ਸਿੰਘ, ਭਾਈ ਹਰਦੀਪ ਸਿੰਘ ਲੁਧਿਆਣਾ ਵਾਲੇ, ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅੰਤ ’ਚ ਉੱਚਚੇ ਤੌਰ ’ਤੇ ਪੁੱਜੇ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਭਾਈ ਬਲਵਿੰਦਰ ਸਿੰਘ ਜੀ ਰੰਗੀਲਾ ਦੇ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਬਾਰੇ ਜ਼ਿਕਰ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤਮ ਸਿੰਘ ਚੀਮਾ ਵਲੋਂ ਨਿਭਾਈ ਗਈ। ਇਸ ਮੌਕੇ ਰਾਜਪਾਲ ਸਿੰਘ ਪ੍ਰਧਾਨ, ਬਲਜੀਤ ਸਿੰਘ ਵਿੱਕੀ ਸੀ. ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ, ਦਲੀਪ ਸਿੰਘ ਗੁਰਮੇਜਰ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਹਿਗਲ, ਅਮਰੀਕ ਸਿੰਘ, ਮਨਜੀਤ ਸਿੰਘ, ਗੁਰੂ ਸਿੰਘ, ਕੁਲਦੀਪ ਬੱਸੀਆਂ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਜਗਮੋਹਨ ਸਿੰਘ ਬਾਰਦਾਨੇ ਵਾਲੇ, ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।
ਵਿਦਿਆਰਥੀਆਂ ਨੂੰ ਅਲਬੈਡਾਜੋਲ ਦਵਾਈ ਦੀ ਮਹੱਤਤਾ ਸਬੰਧੀ ਦਿੱਤੀ ਜਾਣਕਾਰੀ
NEXT STORY