ਮੋਗਾ (ਗੋਪੀ)-ਮੋਗਾ-ਲੁਧਿਆਣਾ ਜੀ.ਟੀ.ਰੋਡ ’ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਚ ਰੋਬੋਟਿਕਸ ਕਾਰਜ਼ਸ਼ਾਲਾ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪ੍ਰਿੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਲਈ ਰੋਬੋਟਿਕਸ ਵਰਕਸ਼ਾਪ ਹਰ ਖੇਤਰ ਵਿਚ ਲਾਭਦਾਇਕ ਹੋਵੇਗੀ। ਉਨ੍ਹਾਂ ਕਿਹਾ ਕਿ ਰੋਬੋਟਿਕਸ ਇੰਜੀਨੀਅਰਿੰਗ ਅਤੇ ਵਿਗਿਆਨ ਦੀ ਇਕ ਖੋਜ ਹੈ, ਜਿਸ ਵਿਚ ਮੈਕੇਨਿਕਲ ਇੰਜੀਨੀਅਰਿੰਗ, ਇਲੈਕਟ੍ਰਾਨਿਕ ਇੰਜੀਨੀਅਰਿੰਗ, ਸੂਚਨਾ ਇੰਜੀਨੀਅਰਿੰਗ, ਕੰਪਿਊਟਰ ਵਿਗਿਆਨ ਆਦਿ ਸ਼ਾਮਲ ਹਨ, ਇਹ ਸਾਰੇ ਰੋਬੋਟਿਕਸ ਡਿਜ਼ਾਈਨ ਨਾਲ ਸਬੰਧਤ ਹਨ। ਇਸ ਮੌਕੇ ਸਾਇੰਟਿਸਟਾਂ ਵੱਲੋਂ ਵਿਗਿਆਨ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਵਿਦਿਆਰਥੀਆਂ ਨੂੰ ਦਿੱਤੀ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ
NEXT STORY