ਮੋਗਾ (ਚਟਾਨੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ’ਚ 200 ਦੇ ਕਰੀਬ ਮੁਫਤ ਕੰਪਿਊਟਰ ਸੈਂਟਰ ਤੇ ਸਿਲਾਈ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ’ਚ ਹਰ ਸਾਲ ਹਜ਼ਾਰਾਂ ਦੀ ਗਿਣਤੀ ’ਚ ਨੌਜਵਾਨ ਲਡ਼ਕੇ-ਲਡ਼ਕੀਆਂ ਮੁਫਤ ਕਿੱਤਾਮੁਖੀ ਸਿਖਲਾਈ ਲੈ ਕੇ ਆਪਣੀ ਜ਼ਿੰਦਗੀ ਨੂੰ ਸੰਵਾਰ ਰਹੇ ਹਨ। ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਅੰਦਰ ਬੇਰੋਜ਼ਗਾਰੀ ਨੂੰ ਖਤਮ ਕਰਨ ਤੇ ਵਿਦੇਸ਼ਾਂ ’ਚ ਜਾ ਕੇ ਵਸਣ ਦੇ ਰੁਝਾਨ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਨਾਲ ਜੋਡ਼ ਕੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਕੈਸ਼ੀਅਰ ਤੇ ਰੂਰਲ ਐੱਨ.ਜੀ.ਓ. ਮੋਗਾ ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਵੱਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾਡ਼ੀ ਮੁਸਤਫਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਚਲਾਏ ਜਾ ਰਹੇ ਮੁਫਤ ਕੰਪਿਊਟਰ ਸੈਂਟਰ ਦੇ 55 ਸਿਖਿਆਰਥੀਆਂ ਨੂੰ ਸਫਲਾਤਾਪੂਰਵਕ ਸਿਖਲਾਈ ਸੰਪੰਨ ਕਰਨ ’ਤੇ ਸਰਟੀਫਿਕੇਟ ਵੰਡਣ ਦੀ ਰਸਮ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਪਿੰਡ ਮਾਡ਼ੀ ਮੁਸਤਫਾ ਤੋਂ ਗਿਆਨੀ ਬੂਟਾ ਸਿੰਘ, ਸੁਖਦੇਵ ਸਿੰਘ, ਨਵਤੇਜ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸਿਖਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
ਜਗਸੀਰ ਜੀਦਾ ਦੇ ਇਨਕਲਾਬੀ ਗੀਤਾਂ ਤੇ ਬੋਲੀਆਂ ਨੇ ਲੋਕ ਕੀਲੇ
NEXT STORY