ਮੋਗਾ (ਰਾਕੇਸ਼)-ਸ਼੍ਰੋਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ 23 ਫਰਵਰੀ ਨੂੰ ਨਵੀਂ ਦਾਣਾ ਮੰਡੀ ਪੱਤੋ ਵਿਖੇ ਹੋ ਰਹੇ ਮੀਰੀ ਪੀਰੀ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਰੋਡੇ ਅਤੇ ਸੁਰਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪੰਜਾਬ ਦੇ ਲੋਕ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਇਸ ਮੌਕੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਲਈ ਯਤਨ ਕਰਨੇ, ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਵਾਉਣ ਵਾਲੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਾ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ, ਦੇਸ਼ ਦੇ ਅੰਨਦਾਤੇ ਕਿਸਾਨਾਂ ਨੂੰ ਫਸਲ ਦੇ ਪੂਰੇ ਭਾਅ ਦਿਵਾਉਣੇ, ਕਰਜ਼ੇ ਤੋਂ ਮੁਕਤੀ ਲਈ ਸੰਘਰਸ਼ ਕਰਨੇ ਤੇ ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਆਦਿ ਦੀਆਂ ਮੰਗਾਂ ਮਨਵਾਉਣੀਆਂ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਨਿੱਜੀ ਰੂਪ ’ਚ ਯਤਨ ਕਰਨੇ, ਲੋਡ਼ਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆ, ਗਰੀਬ ਅਤੇ ਲੋਡ਼ਵੰਦ ਨੂੰ ਮੁਫਤ ਵਿਦਿਆ ਮੁਹੱਈਆ ਕਰਵਾਉਣੀ, ਪੰਜਾਬ ਦੇ ਪਾਣੀ ਦੀ ਰਾਖੀ ਕਰਨੀ ਤੇ ਸਸਤੀ ਬਿਜਲੀ ਮੁਹੱਈਆ ਕਰਵਾਉਣੀ ਆਦਿ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਕੰਪਿਊਟਰ ਦੀ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੂੰ ਦਿੱਤੇ ਸਰਟੀਫਿਕੇਟ
NEXT STORY