ਮੋਗਾ (ਗੁਪਤਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਲ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਵਲੋਂ ਬਣਾਏ ਗਏ ਦਫਤਰ ਵਿਖੇ 28 ਫਰਵਰੀ 2019 ਨੂੰ ਸਵੇਰੇ 10 ਵਜੇ ਹੋਵੇਗੀ, ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਸਰਕਲ ਪ੍ਰਧਾਨ ਡਾਕਟਰ ਸੁਰਜੀਤ ਸਿੰਘ ਨੰਗਲ ਨੇ ਦੱਸਿਆ ਕਿ ਇਸ ਮੌਕੇ ਪਾਰਟੀ ਦੇ ਆਗੂ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਪਿੰਡਾਂ ਦੇ ਵਰਕਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ, ਜਿਨ੍ਹਾਂ ਨੂੰ ਮੌਕੇ ’ਤੇ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਸਰਕਲ ਨਿਹਾਲ ਸਿੰਘ ਵਾਲਾ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ’ਚ ਸਮੇਂ ਸਿਰ ਪਹੁੰਚਣ।
ਜੀਵਨ ਮਨੁੱਖ ਨੂੰ ਪ੍ਰਮਾਤਮਾ ਦੀ ਕ੍ਰਿਪਾ ਨਾਲ ਹੀ ਪ੍ਰਾਪਤ ਹੋਇਆ : ਸ਼ਿਸ਼ਯ ਸਾਧਵੀਂ ਹਰਪ੍ਰੀਤ
NEXT STORY