ਮੋਗਾ (ਗੁਪਤਾ)-ਪੰਜਾਬ ’ਚ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ ਤੇ ਇਸ ਸਰਕਾਰ ਸਮੇਂ ਪੰਜਾਬ ਦਾ ਹਰ ਵਰਗ ਦੁਖੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਵਰਗ ਸਡ਼ਕਾਂ ’ਤੇ ਉੱਤਰ ਆਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਐੱਸ. ਸੀ. ਵਿੰਗ ਜ਼ਿਲਾ ਮੋਗਾ ਦੇ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੋ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮਿਲੀਆਂ ਸਨ, ਉਨ੍ਹਾਂ ਨੂੰ ਵੀ ਕੈਪਟਨ ਸਰਕਾਰ ਨੇ ਲੋਕਾਂ ਤੋਂ ਖੋਹ ਲਿਆ ਹੈ। ਬੁਢਾਪਾ, ਵਿਧਵਾ ਪੈਨਸ਼ਨ, ਆਟਾ-ਦਾਲ ਆਦਿ ਸਕੀਮਾਂ ਪਿਛਲੇ ਲੰਬੇ ਸਮੇਂ ਤੋਂ ਠੱਪ ਪਈਆਂ ਹਨ। ਉਨ੍ਹਾਂ ਦੱਸਿਆ ਕਿ ਜੋ ਪੰਜਾਬ ਸਰਕਾਰ ਨੇ ਹਾਲ ਹੀ ਬਜਟ ਪੇਸ਼ ਕੀਤਾ ਹੈ, ਉਸ ਬਜਟ ਵਿਚ ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਕੋਈ ਰਾਹਤ ਨਹੀਂ ਦਿੱਤੀ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕੈਪਟਨ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਲੋਕ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਹਿਸਾਬ ਲੈਣਗੇ ਅਤੇ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਜਿੱਤ ਹਾਸਲ ਕਰਵਾਉਣਗੇ।
ਸਕੂਲ ਦੇ ਵਿਦਿਆਰਥੀ ਕਰਨਗੇ ਨਾਸਾ ਦਾ ਦੌਰਾ
NEXT STORY