ਮੋਗਾ (ਜ.ਬ.)-ਡੀ. ਐੱਮ. ਕਾਲਜ ਆਫ ਐਜੂਕੇਸ਼ਨ ਮੋਗਾ ਵਲੋਂ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਐੱਮ. ਐੱਲ. ਜੈਦਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸ੍ਰੀ ਗੰਗਾਨਗਰ ਤੇ ਤਪੋਵਨ ਮਨੋਵਿਕਾਬ ਵਿਖੇ ਲਜਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਦਿਅਕ ਟੂਰ ਦਾ ਆਯੋਜਨ ਪ੍ਰੋ. ਦੀਪਕ ਕੁਮਾਰ ਅਤੇ ਪ੍ਰੋ. ਅਜਮੇਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੰਦਬੁੱਧੀ ਵਿਦਿਆਰਥੀਆਂ ਦੇ ਮਨੋਵਿਗਿਆਨ ਬਾਰੇ ਜਾਗਰੂਕ ਕਰਵਾਉਣਾ ਸੀ, ਉਪਰੰਤ ਵਿਦਿਆਰਥੀਆਂ ਨੂੰ ਸਕੂਲ ਦੇ ਵੱਖ-ਵੱਖ ਕਲਾਸਾਂ ਦਾ ਦੌਰਾ ਵੀ ਕਰਵਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ’ਚ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
ਅੱਖਾਂ ਦਾ ਮੁਫਤ ਚੈੱਕਅਪ ਕੈਂਪ 3 ਨੂੰ
NEXT STORY