ਮੋਗਾ (ਜਗਸੀਰ, ਬਾਵਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਸਰਪੰਚ ਬੂਟਾ ਸਿੰਘ ਬਿਲਾਸਪੁਰ ਨੇ ਪਿੰਡ ਦੇ ਵਿਕਾਸ ਕਾਰਜਾਂ ਦੀ ਆਰੰਭਤਾ ਕਰਵਾਈ। ਇਹ ਵਿਕਾਸ ਕਾਰਜ ਭੱਠਾ ਬਸਤੀ ਬਿਲਾਸਪੁਰ ’ਚ ਸ਼ੁਰੂ ਕਰਵਾਏ ਗਏ ਹਨ। ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਇਸ ਬਸਤੀ ਦੀਆਂ ਗਲੀਆਂ-ਨਾਲੀਆਂ ਦੀ ਹਾਲਤ ਖਸਤਾ ਸੀ, ਜਿਸ ਕਾਰਨ ਇਹ ਨਵੀਆਂ ਬਣਾਈਆਂ ਜਾ ਰਹੀਆਂ ਹਨ। ਸਾਡੀ ਇੱਛਾ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਨਾ ਹੈ। ਇਸ ਤੋਂ ਇਲਾਵਾ ਲੋਕਾਂ ਦੇ ਮਸਲੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਪਤਵੰਤੇ ਵੀ ਮੌਜੂਦ ਸਨ।
ਕਾਲਜ ਵਲੋਂ ਵਿਦਿਅਕ ਟੂਰ ਦਾ ਆਯੋਜਨ
NEXT STORY