ਮੋਗਾ (ਗੋਪੀ ਰਾਊਕੇ)-ਮੋਗਾ-ਲੁਧਿਆਣਾ ਜੀ. ਟੀ. ਰੋਡ ’ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸîਥਾ ਮਾਊਂਟ ਲਿਟਰਾ ਜੀ ਸਕੂਲ ’ਚ ਵਿਦਿਆਰਥੀਆਂ ਨੂੰ ਗਣਿਤ ਦੀ ਪ੍ਰੀਖਿਆ ਤਨਾਅ ਰਹਿਤ ਕਰਨ ਸਬੰਧੀ ਜਾਣਕਾਰੀ ਦੇਣ ਲਈ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੈਮੀਨਾਰ ਲਾਇਆ ਗਿਆ। ਸਕੂਲ ਪ੍ਰਿੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਭਲਾਈ ਲਈ ਕੰਮ ਕਰਦਾ ਹੈ। ਸਕੂਲ ਵਿਦਿਆਰਥੀਆਂ ਨੂੰ ਸਿੱਖਣ ਦੀ ਪ੍ਰਕ੍ਰਿਆ ਨੂੰ ਪੂਰਾ ਕਰਨ ’ਚ ਕੋਈ ਕਸਰ ਨਹੀਂ ਛੱਡ ਰਿਹਾ। ਸਕੂਲ ਹਮੇਸ਼ਾ ਤਕਨੀਕੀ ਟੀਚਰਾਂ ਦੇ ਨਾਲ-ਨਾਲ ਕਰਮਚਾਰੀਆਂ ’ਚ ਗਿਆਨ ਨੂੰ ਵਧਾਉਣ ਲਈ ਸਮੇਂ-ਸਮੇਂ ’ਤੇ ਉਨ੍ਹਾਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੋਗਾ ’ਚ ਆਯੋਜਿਤ ਹੋਏ ਸੈਮੀਨਾਰ ’ਚ ਸਕੂਲ ਦੀ ਐਕਟੀਵਿਟੀ ਮੁਖੀ ਮਨਪ੍ਰੀਤ ਕੌਰ ਤੇ ਸੰਦੀਪ ਕੌਰ ਨੇ ਤਨਾਅ ਪ੍ਰਬੰਧਨ ਸੈਮੀਨਾਰ ’ਚ ਹਿੱਸਾ ਲੈ ਕੇ ਆਪਣੇ ਗਿਆਨ ’ਚ ਵਾਧਾ ਕੀਤਾ। ਇਸ ਸੈਮੀਨਾਰ ’ਚ ਮਾਹਿਰ ਸਚਿਨ ਖੁੱਲਰ ਨੇ ਸਕਰਾਤਮਕ ਅਤੇ ਤਨਾਅ ਪ੍ਰਬੰਧਨ ਦੀ ਮਹੱਤਤਾ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਟੀਚਰ ਮਨਪ੍ਰੀਤ ਕੌਰ ਨੇ ਕਿਹਾ ਕਿ ਸਟ੍ਰੈਸ ਪ੍ਰੀਖਿਆ ਦਾ ਤਨਾਅ ਕਈ ਵਿਦਿਆਰਥੀਆਂ ਵੱਲੋਂ ਅਨੁਭਵ ਕੀਤਾ ਜਾਂਦਾ ਹੈ ਅਤੇ ਇਸ ਨੂੰ ਹਰਾਉਣ ਲਈ ਸਾਨੂੰ ਬੱਚਿਆਂ ਨੂੰ ਤਕਨੀਕੀ ਦ੍ਰਿਸ਼ਟੀਕੋਣ ਪ੍ਰਦਾਨ ਕਰਨ ਦੀ ਲੋਡ਼ ਹੈ। ਮਾਊਂਟ ਲਿਟਰਾ ਜੀ ਸਕੂਲ ਵਿਦਿਆਰਥੀਆਂ ਨੂੰ ਗਣਿਤ ਅਤੇ ਹੋਰਨਾਂ ਐਕਟੀਵਿਟੀਆਂ ’ਚ ਹਿੱਸਾ ਲੈਣ ਲਈ ਸਮੇਂ-ਸਮੇਂ ’ਤੇ ਸੈਮੀਨਾਰ ਤੇ ਜਾਗਰੂਕਤਾ ਸਮਾਗਮ ਕਰਵਾਉਂਦਾ ਹੈ, ਜੋ ਅੱਗੇ ਵੀ ਜਾਰੀ ਰਹੇਗਾ।
ਭੱਠਾ ਬਸਤੀ ਦੀਆਂ ਗਲੀਆਂ-ਨਾਲੀਆਂ ਦਾ ਕੰਮ ਸ਼ੁਰੂ
NEXT STORY