ਮੋਗਾ (ਚਟਾਨੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਲਧਾਈਕੇ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਕਰਨ ਲਈ ਪਿੰਡ ’ਚ ਫੁੱਲਦਾਰ ਬੂਟੇ ਲਾਏ ਗਏ । ਇਸ ਮੌਕੇ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਕਲੱਬ ਵੱਲੋਂ ਇਹ ਕਾਰਜ ਪਿੰਡ ਦੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿਨੋ-ਦਿਨ ਹਵਾ ’ਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਦਰੱਖਤਾਂ ਦੀ ਹੋਂਦ ਅਤਿ ਜ਼ਰੂਰੀ ਹੈ। ਇਸ ਮੌਕੇ ਸਮੁੱਚੇ ਕਲੱਬ ਮੈਂਬਰਾਂ ਨੇ ਐੱਨ.ਆਰ.ਆਈ. ਵੀਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਦਿਲਬਾਗ ਸਿੰਘ ਬਿੱਟੂ , ਭੁਪਿੰਦਰ ਸਿੰਘ ਆਦਿ ਹਾਜ਼ਰ ਸਨ
ਮੁਫਤ ਮੈਡੀਕਲ ਜਾਂਚ ਕੈਂਪ ਲਾਇਆ
NEXT STORY