ਮੋਗਾ (ਰਾਜਵੀਰ)-ਨਿਊ ਆਜ਼ਾਦ ਕਲੱਬ ਮੋਗਾ ਵੱਲੋਂ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਦਾ ਧਾਰਮਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਬਾਬਾ ਜੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਤੋਂ ਪ੍ਰੇਰਿਤ ਹੋ ਕੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਬਾਬਾ ਜੀ ਦੇ ਮਿਸ਼ਨ ਨਾਲ ਜੁਡ਼ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਜਾਂਦੇ ਧਾਰਮਕ ਪ੍ਰੋਗਰਾਮਾਂ ਵਿਚ ਵੱਧ ਚਡ਼੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਇਸੇ ਕਡ਼ੀ ਦੇ ਤਹਿਤ ਪਿਛਲੇ ਦਿਨੀਂ ਨਿਊ ਆਜ਼ਾਦ ਕਲੱਬ ਮੋਗਾ ਵੱਲੋਂ ਧਾਰਮਕ ਸਮਾਗਮ ਕਰਵਾਇਆ ਗਿਆ ਜਿੱਥੇ ਬਾਬਾ ਇਕਬਾਲ ਸਿੰਘ ਜੀ ਨੇ ਸੰਗਤਾਂ ਨੂੰ ਆਪਣੇ ਵਿਚਾਰਾਂ ਤੋਂ ਜਾਣੁ ਕਰਵਾਇਆ ਅਤੇ ਉਨ੍ਹਾਂ ਵੱਲੋਂ ਗਰੀਬਾਂ ਦੀ ਮਦਦ ਵਾਸਤੇ ਸ਼ੁਰੂ ਕੀਤੇ ਹੋਏ ਕਾਰਜਾਂ ਵਿਚ ਵੱਧ ਚਡ਼੍ਹ ਕੇ ਹਿੱਸਾ ਪਾਉਣ ਲਈ ਵੀ ਸੰਗਤ ਨੂੰ ਪ੍ਰੇਰਿਤ ਕੀਤਾ ਗਿਆ। ਕਲੱਬ ਦੇ ਨੌਜਵਾਨਾਂ ਵਰਿੰਦਰ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਬਾਂਸਲ, ਰਵਿੰਦਰ ਸਿੰਘ, ਕਰਮਜੀਤ ਸਿੰਘ, ਗੁਲਸ਼ਨ, ਜਗਸੀਰ ਸਰਾਂ, ਜੱਸੀ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਬੰਪੀ ਗਿੱਲ, ਅਮਨਦੀਪ ਸਿੰਘ, ਨਵਦੀਪ ਸਿੰਘ, ਹੈਪੀ, ਪ੍ਰਭਜੋਤ ਸਿੰਘ, ਰਾਜੂ, ਬੰਟੀ, ਗੋਰਾ ਮਨੀ, ਕਾਲਾ, ਗਰੋਵਰ, ਕਸ਼ਦੀਪ, ਰੌਬਿਨ ਜੌਹਲ ਆਦਿ ਨੇ ਜਿੱਥੇ ਬਾਬਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਉੱਥੇ ਹੀ ਆਪਣੇ ਵਲੋਂ ਪੂਰੀ ਤਨਦੇਹੀ ਨਾਲ ਬਾਬਾ ਜੀ ਵੱਲੋਂ ਆਰੰਭੇ ਕਾਰਜਾਂ ਵਿਚ ਵੱਧ ਚਡ਼੍ਹ ਕੇ ਸ਼ਮੂਲੀਅਤ ਕਰਨ ਦਾ ਪ੍ਰਣ ਵੀ ਕੀਤਾ। ਇਸ ਮੌਕੇ ਕਲੱਬ ਦੇ ਨੌਜਵਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਮਾਮਲਾ ਆਦਰਸ਼ ਸਕੂਲ ਮਨਾਵਾਂ ਦਾ
NEXT STORY