ਮੋਗਾ (ਗੋਪੀ ਰਾਊਕੇ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼ ਘੱਲ ਕਲਾਂ ਮੋਗਾ ਵਿਖੇ ਮੁਨੀਸ਼ ਸਿੰਗਲ, ਜ਼ਿਲਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਨਾਲਸਾ/ਪਲਸਾ ਦੀਆਂ ਸਕੀਮਾਂ, ਮੁਫਤ ਕਾਨੂੰਨੀ ਸੇਵਾਵਾਂ, ਮੀਡੀਏਸ਼ਨ, ਲੋਕ ਅਦਾਲਤ, ਸਥਾਈ ਲੋਕ ਅਦਾਲਤ ਆਦਿ ਬਾਰੇ ਜਾਣਕਾਰੀ ਦੇਣ ਹਿੱਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਦਫਤਰ ਵਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਰਾਜੇਸ਼ ਸ਼ਰਮਾ ਐਡਵੋਕੇਟ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਮਕਸਦ ਲੋਕਾਂ ਨੂੰ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਤੋਂ ਜਾਣੂ ਕਰਵਾਉਣਾ ਹੈ, ਜਿਸ ਅਨੁਸਾਰ ਕੋਈ ਵਿਅਕਤੀ ਚਾਹੇ ਉਹ ਸਰੀਰਕ ਅਤੇ ਆਰਥਿਕ ਪੱਖੋਂ ਪੱਛਡ਼ਿਆ ਹੋਇਆ ਹੈ ਪਰ ਕਾਨੂੰਨ ਦੀਆਂ ਨਜ਼ਰਾਂ ਵਿਚ ਸਭ ਬਰਾਬਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਫਰੰਟ ਦਫਤਰ ਵਿਚ ਕਾਨੂੰਨੀ ਅਥਾਰਟੀ ਦੇ ਦਫਤਰ ਹਨ, ਜਿੱਥੇ ਕਿ ਮੁਫਤ ਕਾਨੂੰਨੀ ਸਲਾਹ ਦਿੱਤੀ ਜਾਂਦੀ ਹੈ, ਜਿਨ੍ਹਾਂ ਦੀ ਆਮਦਨ ਤਿੰਨ ਲੱਖ ਤੋਂ ਘੱਟ ਹੋਵੇ, ਉਨ੍ਹਾਂ ਨੂੰ ਮੁਫਤ ਵਕੀਲ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ। ਸਕੂਲਾਂ, ਕਾਲਜਾਂ ਵਿਚ ਐਂਟੀ ਡਰੱਗ ਕਲੱਬ ਬਣਾਏ ਜਾਂਦੇ ਹਨ, ਜੋ ਕਿ ਸਥਾਨਕ ਪੱਧਰ ’ਤੇ ਬੱਚਿਆਂ ਨੂੰ ਨਸ਼ਿਆਂ ਦੇ ਬਾਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੋਕ ਅਦਾਲਤਾਂ, ਟਰੈਫਿਕ ਨਿਯਮਾਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਅੰਤ ਵਿਚ ਪ੍ਰਿੰ. ਡਾ. ਮੋਨਿਕਾ ਵਰਮਾ ਨੇ ਕਿਹਾ ਕਿ ਇਸ ਦਾ ਉਦੇਸ਼ ਲੋਕਾਂ ਵਿਚ ਕਾਨੂੰਨੀ ਜਾਗ੍ਰਿਤੀ ਪੈਦਾ ਕਰਨਾ ਹੈ। ਉਨ੍ਹਾਂ ਨੇ ਰਾਜੇਸ਼ ਸ਼ਰਮਾ ਦਾ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਪ੍ਰਿੰ. ਡਾ. ਮੋਨਿਕਾ ਵਰਮਾ ਅਤੇ ਸਮੂਹ ਸਟਾਫ ਮੌਜੂਦ ਸੀ।
ਕਿਰਤੀ ਕਿਸਾਨ ਯੂਨੀਅਨ ਦਾ ਵਫਦ ਐੱਸ. ਐੱਸ. ਪੀ. ਨੂੰ ਮਿਲਿਆ
NEXT STORY