ਮੋਗਾ (ਗੋਪੀ ਰਾਊਕੇ)-ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਨੇ ਭਾਰਤ-ਪਾਕਿ ਹਾਲਾਤ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੋਗਾ ਅਜੈ ਸੂਦ, ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਾਮਨਾ ਕੀਤੀ ਕਿ ਭਾਰਤ-ਪਾਕਿ ਸਰਹੱਦ ’ਤੇ ਅਮਨ-ਸ਼ਾਂਤੀ ਬਣੀ ਰਹੇ ਪ੍ਰੰਤੂ ਜੇਕਰ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ, ਤਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਹਰ ਸਬ-ਡਵੀਜ਼ਨ ਵਿਚ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ, ਜੋ ਕਿ 24 ਘੰਟੇ ਚਾਲੂ ਰਹੇਗਾ। ਇਸ ਤੋਂ ਇਲਾਵਾ ਹਰੇਕ ਵਿਭਾਗ ਦੇ ਜ਼ਿਲਾ ਪੱਧਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣਾ ਮੋਬਾਇਲ ਫੋਨ ਹਰ ਸਮੇਂ ਚਾਲੂ ਰੱਖਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣਗੇ। ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅਫ਼ਵਾਹਾਂ ’ਤੇ ਬਿਲਕੁਲ ਭਰੋਸਾ ਨਾ ਕਰਨ ਅਤੇ ਸਰਕਾਰੀ ਤੌਰ ’ਤੇ ਦਿੱਤੀ ਜਾ ਰਹੀ ਜਾਣਕਾਰੀ ’ਤੇ ਹੀ ਯਕੀਨ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਵਿਚ ਪੈਂਦੇ ਸਾਰੇ ਹਸਪਤਾਲਾਂ ਦੀ ਸੂਚੀ ਬਣਾਉਣ ਦੇ ਨਾਲ-ਨਾਲ ਲੋਡ਼ੀਂਦੀਆਂ ਦਵਾਈਆਂ ਅਤੇ ਮਸ਼ੀਨਰੀ ਦਾ ਪ੍ਰਬੰਧ ਕੀਤਾ ਜਾਵੇ।
ਤਿੰਨ ਸਾਲਾਂ ’ਚ ਹਰ ਪਿੰਡ ਨੂੰ ਚਮਕਾ ਕੇ ਦਮ ਲਵਾਂਗੇ : ਦਰਸ਼ਨ ਬਰਾਡ਼
NEXT STORY