ਮੋਗਾ (ਬਾਵਾ, ਜਗਸੀਰ)-ਮਿੰਨੀ ਭੈਣੀ ਸਾਹਿਬ ਵਜੋਂ ਜਾਣੇ ਜਾਂਦੇ ਨਾਮਧਾਰੀ ਡੇਰਾ ਹਿੰਮਤਪੁਰਾ ਦੇ ਮੁੱਖ ਸੇਵਾਦਾਰ ਸੰਤ ਜਸਵੰਤ ਸਿੰਘ ਨਾਮਧਾਰੀ ਦੇ ਪਿਤਾ ਸ. ਦਰਸ਼ਨ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੇ ਸਿੰਘ, ਵਿਧਾਇਕ ਦਰਸ਼ਨ ਸਿੰਘ ਬਰਾਡ਼, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕਾ ਰਾਜਵਿੰਦਰ ਕੌਰ ਭਾਗੀ ਕੇ, ਜ਼ਿਲਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੂਪੁਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਰਸ਼ਨ ਸਿੰਘ ਧਾਲੀਵਾਲ ਨਮਿੱਤ ਪਾਠਾਂ ਦੇ ਭੋਗ 8 ਮਾਰਚ ਨੂੰ ਗੁਰਦੁਆਰਾ ਨਾਮਧਾਰੀ ਡੇਰਾ ਹਿੰਮਤਪੁਰਾ ਵਿਖੇ ਪਾਏ ਜਾਣਗੇ।
ਸਕੂਲ ’ਚ ਵਿਦਾਇਗੀ ਸਮਾਰੋਹ ਸ਼ਾਨੋ-ਸ਼ੋਕਤ ਨਾਲ ਸ਼ੁਰੂ
NEXT STORY