ਮੋਗਾ (ਭਿੰਡਰ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਭਿੰਡਰ ਕਲਾਂ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੋਕਲ ਮਸਲੇ ਵਿਚਾਰੇ ਗਏ ਅਤੇ ਕਮੇਟੀ ਵੱਲੋਂ ਫੰਡਾਂ ਦੇ ਹਿਸਾਬ ਦਾ ਲੇਖਾ-ਜੋਖਾ ਕੀਤਾ ਗਿਆ। ਉਪਰੰਤ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਨਵੀਂ ਰੈਗੂਲਰ ਭਰਤੀ ਕੀਤੀ ਜਾਵੇ, ਰਹਿੰਦੀਆਂ ਡੀ. ਏ. ਦੀਆਂ ਕਿਸ਼ਤਾਂ ਤੁਰੰਤ ਰਿਲੀਜ਼ ਕੀਤੀਆਂ ਜਾਣ, ਬਣਦਾ ਬਕਾਇਆ ਨਕਦ ਦਿੱਤਾ ਜਾਵੇ, ਪੇਅ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕੀਤੀ ਜਾਵੇ, ਜਥੇਬੰਦੀ ਵੱਲੋਂ ਦਿੱਤੇ ਮੰਗ-ਪੱਤਰ ’ਤੇ ਮੀਟਿੰਗ ਦਾ ਸਮਾਂ ਦੇ ਕੇ ਦੋ ਧਿਰੀ ਗੱਲਬਾਤ ਰਾਹੀਂ ਮਸਲੇ ਤੁਰੰਤ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜੋ ਵੀ ਪ੍ਰੋਗਰਾਮ ਸਟੇਟ ਕਮੇਟੀ ਵੱਲੋਂ ਦਿੱਤੇ ਜਾਣਗੇ, ਉਹ ਸਾਰੇ ਜ਼ੋਰ-ਸ਼ੋਰ ਨਾਲ ਲਾਗੂ ਕੀਤੇ ਜਾਣਗੇ। ਇਸ ਮੀਟਿੰਗ ਦੌਰਾਨ ਸੁਖਮੰਦਰ ਸਿੰਘ ਡਵੀਜ਼ਨ ਆਗੂ, ਬੰਤ ਸਿੰਘ, ਕਰਮ ਸਿੰਘ, ਗੁਰਤੇਜ ਸਿੰਘ, ਪਾਲ ਸਿੰਘ, ਬਲਜਿੰਦਰ ਸਿੰਘ, ਅੰਗਰੇਜ ਸਿੰਘ, ਗੁਰਦਿਆਲ ਸਿੰਘ, ਹਰਮੇਲ ਸਿੰਘ, ਗੁਰਨਾਮ ਸਿੰਘ ਮੱਲ੍ਹੀ, ਰਤਨ ਸਿੰਘ, ਰੇਸ਼ਮ ਆਦਿ ਹਾਜ਼ਰ ਸਨ।
ਸ਼ਹੀਦੀ ਸਮਾਗਮ ਤੇ ਨਾਟਕ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ
NEXT STORY