ਮੋਗਾ (ਜਗਸੀਰ, ਬਾਵਾ)-ਡੇਰਾ ਨਾਰਾਇਣ ਦਾਸ ਮੀਨੀਆ ਵਿਖੇ ਸੰਤ ਬਾਬਾ ਪੂਰਨ ਦਾਸ ਜੀ ਦੀ ਸਾਲਾਨਾ ਬਰਸੀ ਸੰਤ ਸੁੱਧ ਮੁਨੀ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇੇ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁਡ਼ਣ, ਨੇਕ ਕਾਰਜ ਕਰਨ ਅਤੇ ਸਰਬੱਤ ਦੇ ਭਲੇ ਦੀ ਸੋਚ ਰੱਖਣ ਦਾ ਸੰਦੇਸ਼ ਦਿੱਤਾ। ਰੋਡਿਆਂ ਵਾਲੇ ਪੰਡਿਤਾਂ ਦੇ ਕਵਿਸਰੀ ਜਥੇ ਵਲੋਂ ਸੰਗਤਾਂ ਨੂੰ ਆਪਣੀਆਂ ਰਚਨਾਵਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਸੇਵਕ ਸਿੰਘ, ਪ੍ਰਧਾਨ ਗਿੱਲ, ਬਲਾਕ ਸੰਮਤੀ ਮੈਂਬਰ ਅਤੇ ਵੱਡੀ ਗਿਣਤੀ ’ਚ ਪਤਵੰਤਿਆਂ ਨੇ ਹਾਜ਼ਰੀ ਭਰੀ।
ਲੋਪੋਂ ਦੇ ਅਕਾਲੀ ਵਰਕਰਾਂ ਵੱਲੋਂ ਸੁਖਵਿੰਦਰ ਬਰਾਡ਼ ਦਾ ਸਨਮਾਨ
NEXT STORY