ਮੋਗਾ (ਸੰਦੀਪ)-ਫੂਡ ਕਮਿਸ਼ਨਰ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਟਰੇਨਿੰਗ ਪ੍ਰੋਗਰਾਮਾਂ ਦਾ ਪਹਿਲਾ ਬੈਚ 15 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਤੋਂ ਬਾਅਦ ਜ਼ਿਲੇ ’ਚ ਖਾਣ ਪਾਣ ਦਾ ਕੰਮ ਕਰਨ ਵਾਲਿਆਂ ਦੀ ਫਾਈਨਲ ਲਿਸਟ ਵੀ ਬਣ ਸਕੇਗੀ। ਹਰ ਛੋਟੇ-ਵੱਡੇ ਦੁਕਾਨਦਾਰਾਂ ਨੂੰ ਇਸ ਟਰੇਨਿੰਗ ਦਾ ਹਿੱਸਾ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਖਾਣ ਪੀਣ ਵਾਲੀਆਂ ਵਸਤਾ ਦਾ ਕੰਮ ਕਰਨ ਵਾਲਿਆਂ ਨੂੰ ਲਾਇਸੰਸ ਅਤੇ ਰਜਿਸਟਰੇਸ਼ਨ ਹਾਸਲ ਕਰਨੀ ਲਾਜ਼ਮੀ ਹੈ।
ਰਾਈਟ-ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ
NEXT STORY