ਮੋਗਾ (ਗੋਪੀ ਰਾਊਕੇ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ’ਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਜਨ ਸਿੰਘ ਗਿੱਲ, ਪ੍ਰਦੇਸ਼ ਸਕੱਤਰ ਲਾਲ ਸਿੰਘ ਢਿੱਲੋਂ, ਚੇਅਰਮੈਨ ਜੋਗਿੰਦਰ ਸਿੰਘ ਸੰਧੂ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਣਦੇਖੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਮੋਹਾਲੀ ’ਚ ਜੁਆਇੰਟ ਫਰੰਟ ਪੰਜਾਬ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਿਰਕਤ ਕਰਨਗੇ। ਪੰਜਾਬ ਸਰਕਾਰ ਵੱਲੋਂ 7 ਫੀਸਦੀ ਡੀ. ਏ. ਦੀਆਂ ਕਿਸ਼ਤਾਂ ਦੇਣ ਦਾ ਜੋ ਫੈਸਲਾ ਕੀਤਾ ਗਿਆ ਹੈ, ਇਸ ਦਾ ਬਕਾਇਆ ਸਬੰਧੀ ਨਿਰਧਾਰਿਤ ਮਿਤੀ ਨਹੀਂ ਨਿਸ਼ਚਿਤ ਕੀਤੀ ਗਈ, ਜਿਸ ਕਾਰਨ ਇਨ੍ਹਾਂ ਕਿਸ਼ਤਾਂ ਦਾ 44 ਮਹੀਨਿਆਂ ਦਾ ਬਕਾਇਆ ਅਤੇ ਪਿਛਲੀ ਸਰਕਾਰ ਸਮੇਂ ਦਾ 22 ਮਹੀਨੇ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ 19 ਮਈ ਤੋਂ ਪਹਿਲਾਂ ਨਾ ਕੀਤਾ ਗਿਆ ਤਾਂ ਪੈਨਸ਼ਨਰਾਂ ਵੱਲੋਂ ਪਰਿਵਾਰਾਂ ਮਸੇਤ ਕਾਂਗਰਸੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਹਰਨੇਕ ਸਿੰਘ, ਤਰਸੇਮ ਸ਼ਰਮਾ, ਪ੍ਰੇਮ ਕੁਮਾਰ, ਬਚਿੱਤਰ ਸਿੰਘ, ਗਿਆਨ ਸਿੰਘ, ਜਲੌਰ ਸਿੰਘ, ਭਜਨ ਸਿੰਘ, ਜ਼ੋਰਾਵਰ ਸਿੰਘ, ਅਮਰਜੀਤ ਸਿੰਘ, ਦਬਾਰਾ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਰਾਮ ਕੁੱਸਾ, ਸਰਜਾ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਲਵਾਇਆ ਸਟੱਡੀ ਵੀਜ਼ਾ
NEXT STORY