ਮੋਗਾ (ਭਿੰਡਰ)-ਲੋਕ ਸਭਾ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਰਾਜਨੀਤਕ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸੇ ਲਡ਼ੀ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਹਲਕਾ ਧਰਮਕੋਟ ਦੇ ਪਿੰਡ ਦਾਤਾ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਸਾਧੂ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਆਖਿਆ ਕਿ ਅਕਾਲੀ ਦਲ ਤੇ ਕਾਂਗਰਸ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕਰ ਕੇ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਅਕਾਲੀ-ਭਾਜਪਾ ਸਰਕਾਰ ਦੌਰਾਨ ਵੀ ਟੀਚਰ, ਹੈਲਥ ਵਰਕਰ, ਆਂਗਣਵਾਡ਼ੀ ਵਰਕਰਜ਼, ਆਸ਼ਾ ਵਰਕਰਜ਼ ਧਰਨਿਆਂ ’ਤੇ ਸਨ ਅਤੇ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਧਰਨੇ ’ਤੇ ਹੀ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੋ ਕਿ ਅਜੇ ਤੱਕ ਵਫਾ ਨਹੀਂ ਹੋ ਸਕੇ, ਜਿਸ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਤੁਸੀਂ ਇਸ ਵਾਰ ਫਿਰ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਦੇ ਹੋਏ ਪ੍ਰੋਫੈਸਰ ਸਾਧੂ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜੋ ਤਾਂ ਜੋ ਤੁਹਾਡੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜ ਪੂਰੇ ਹੋ ਸਕਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ-2 ਦੇ ਇੰਚਾਰਜ ਗੁਰਦਿੱਤ ਸਿੰਘ ਸੇਖੋਂ, ਜ਼ਿਲਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ, ਹਲਕਾ ਇੰਚਾਰਜ ਸੰਜੀਵ ਕੋਛਡ਼, ਰਾਜਾ ਨਵਦੇਵ ਸਿੰਘ ਮਾਨ, ਮਨਜਿੰਦਰ ਸਿੰਘ ਔਲਖ ਕਿਸ਼ਨਪੁਰਾ ਜ਼ਿਲਾ ਪ੍ਰਧਾਨ ਕਿਸਾਨ ਵਿੰਗ, ਗੁਰਵਿੰਦਰ ਸਿੰਘ ਡਾਲਾ, ਸਰਪੰਚ ਹਰਭਜਨ ਸਿੰਘ ਬਹੋਨਾ, ਬਲਜਿੰਦਰ ਸਿੰਘ ਮਹਿਰੋਂ, ਹਰਪਾਲ ਸਿੰਘ ਦਾਤਾ, ਕਰਨਵੀਰ ਸਿੰਘ, ਨਛੱਤਰ ਸਿੰਘ, ਮਨਦੀਪ ਸਿੰਘ, ਦੀਪਾ ਸੰਧੂ, ਡੀ.ਸੀ. ਤੂਰ, ਕਿਰਨ ਸੰਧੂ, ਇੰਦਰਜੀਤ ਸਿੰਘ, ਸੁਖਮੰਦਰ ਸਿੰਘ, ਮਨਪ੍ਰੀਤ ਸਿੰਘ, ਮੇਲਾ ਸੰਧੂ, ਬਿੰਦਾ ਸੰਧੂ, ਬਿੱਲਾ ਸਰਾਂ, ਕਿੰਦਾ ਬਰਾਡ਼ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਾਲੰਟੀਅਰ ਹਾਜ਼ਰ ਹਨ।
ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ ਵੱਲੋਂ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ
NEXT STORY