ਮੋਗਾ (ਸਤੀਸ਼)-ਅੱਜ ਧਰਮਕੋਟ ਦੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਢੋਲੇ ਵਾਲਾ ਰੋਡ ਧਰਮਕੋਟ ਤੋਂ ਬਾਬਾ ਮੰਗਾ ਸਿੰਘ ਜੀ ਦੀ ਅਗਵਾਈ ਵਿਚ ਹਲਕੇ ਦੀ ਸੰਗਤ ਦੇ ਸਹਿਯੋਗ ਨਾਲ ਇਕੱਤਰ ਕੀਤਾ ਕੰਬਲਾਂ ਦਾ ਭਰਿਆ ਟਰੱਕ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਦੇਡ਼ ਵਿਖੇ ਭੇਜਣ ਲਈ ਰਵਾਨਾ ਕੀਤਾ। ਇਸ ਮੌਕੇ ਬਾਬਾ ਮੰਗਾ ਸਿੰਘ ਨੇ ਦੱਸਿਆ ਕਿ ਕੰਬਲਾਂ ਦਾ ਇਹ ਟਰੱਕ ਧਰਮਕੋਟ ਹਲਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਹੈ। ਹਲਕੇ ਦੀ ਸੰਗਤ ਦੇ ਸਹਿਯੋਗ ਨਾਲ ਜਿੱਥੇ ਕਣਕ ਦੇ ਟਰੱਕ ਸ੍ਰੀ ਹਜ਼ੂਰ ਸਾਹਿਬ ਵਿਖੇ ਭੇਜੇ ਜਾਂਦੇ ਹਨ, ਉੱਥੇ ਹੀ ਸੰਗਤਾਂ ਦੇ ਸਹਿਯੋਗ ਨਾਲ ਦੇਸੀ ਘਿਓ ਦੇ ਟਰੱਕ ਵੀ ਸ੍ਰੀ ਹਜ਼ੂਰ ਸਾਹਿਬ ਭੇਜੇ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨਾਲ ਬਾਬਾ ਵੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਹੋਵੇਗਾ ਸਮਾਗਮ
NEXT STORY